ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੰਜਾਬ ਦਾ ਮਾਹੌਲ ਦਿਨੋ-ਦਿਨ ਬਦਲਦਾ ਜਾ ਰਿਹਾ ਹੈ। ਬੇਸ਼ਕ ਪਰਾਲੀ ਸਾੜਣ ਦੇ ਮਾਮਲੇ ਨੂੰ ਲੈਕੇ ਪੰਜਾਬ ਸਰਕਾਰ ਬਹੁਤ ਪੁਖਤਾ ਪ੍ਰਬੰਧ ਕਰ ਰਹੀ ਹੈ ਇਸਦੇ ਬਾਵਜੂਦ ਵੀ ਕਿਸਾਨ ਪਰਾਲੀ ਸਾੜ ਰਹੇ ਹਨ ਜਿਸ ਕਾਰਨ ਪੰਜਾਬ ਦੇ ਵਾਤਾਵਰਣ ਨੂੰ ਕਾਫੀ ਬੁਰਾ ਪ੍ਰਭਾਵ ਪੈ ਰਿਹਾ ਹੈ। ਪਰਾਲੀ ਨੂੰ ਸਾੜੇ ਜਾਣ ਕਾਰਨ ਮੌਸਮ ਵਿੱਚ ਵੀ ਬਦਲਾਅ ਹੋਣ ਲੱਗਿਆ ਹੈ।
ਦੱਸਣਯੋਗ ਗੱਲ ਹੈ ਕਿ ਪਰਾਲੀ ਨੂੰ ਸਾੜੇ ਜਾਣ ਦੇ ਕਾਰਨ ਕਾਫੀ ਸੱਮਸਿਆਵਾਂ ਪੈਦਾ ਹੋ ਰਹੀਆਂ ਹਨ। ਪੰਜਾਬ ਵਿੱਚ ਪਰਾਲੀ ਸਾੜਨ ਦੇ ਕਾਰਨ ਸਮੇਂ ਤੋਂ ਪਹਿਲਾ ਹੀ ਹਨੇਰਾ ਛਾ ਜਾਂਦਾ ਹੈ।
ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰਾਲੀ ਸਾੜਨ ਜਾਣ ਦੇ ਕਾਰਨ ਜਿੱਥੇ ਪੰਜਾਬ ਭਰ ਵਿੱਚ ਮਾਹੌਲ ਵਿੱਚ ਕਾਫੀ ਬਦਲਾਵ ਆ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਲੋਕਾਂ ਨੂੰ ਵੀ ਚਮੜੀ ਤੇ ਸਾਹ ਲੈਣ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।


