ਚੰਡੀਗੜ੍ਹ- ਪੰਜਾਬ ਵਿਚ ਇਸ ਵਾਰ ਮਾਰਚ ਵਿਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ, ਜਦਕਿ ਅਪ੍ਰੈਲ ਵਿਚ ਵੀ ਗਰਮੀ ਦਾ ਕਹਿਰ ਜਾਰੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਵੀ ਗਰਮੀ ਦਾ ਕਹਿਰ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਲੋਕਾਂ ਦੀ ਬੇਚੈਨੀ ਵਧ ਗਈ ਹੈ। ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਾਰਾ 43 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ। ਇੰਡੀਆ ਮੈਟਰੋਲਾਜੀਕਲ ਸੈਂਟਰ ਚੰਡੀਗੜ੍ਹ ਦੇ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 10 ਦਿਨਾਂ ਵਿਚ ਪੰਜਾਬ ਵਿਚ ਗਰਮੀ ਆਪਣਾ ਭਿਆਨਕ ਰੂਪ ਦਿਖਾਏਗੀ।
Also Read: ਸਥਾਪਨਾ ਦਿਵਸ ‘ਤੇ PM ਮੋਦੀ ਨੇ ਭਾਜਪਾ ਵਰਕਰਾਂ ਨੂੰ ਦਿੱਤਾ ਇਹ ਮੰਤਰ
ਵਿਭਾਗ ਮੁਤਾਬਕ ਅਪ੍ਰੈਲ ਵਿਚ ਦਿਨ ਦਾ ਤਾਪਮਾਨ ਆਮ ਨਾਲੋਂ ਪੰਜ ਤੋਂ ਛੇ ਡਿਗਰੀ ਸੈਲਸੀਅਸ ਵੱਧ ਚੱਲ ਰਿਹਾ ਹੈ। ਅਪ੍ਰੈਲ ਵਿਚ ਪਾਰਾ ਆਮ ਤੌਰ ‘ਤੇ 35 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿੰਦਾ ਹੈ। ਜਦਕਿ ਇਸ ਸਮੇਂ ਪਾਰਾ 40 ਤੋਂ ਪਾਰ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਵੀ ਗਰਮੀ ਦਾ ਕਹਿਰ ਵਧਣਾ ਸ਼ੁਰੂ ਹੋ ਗਿਆ ਹੈ। ਵਿਸਾਖੀ ਤੱਕ ਪੰਜਾਬ ਵਿਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਖੁਸ਼ਕ ਰਹੇਗਾ। ਇਸ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਇਸ ਸਾਲ ਮੀਂਹ ਘੱਟ ਪੈਣ ਕਾਰਨ ਫ਼ਸਲਾਂ ਸੁੱਕ ਰਹੀਆਂ ਹਨ।
Also Read: ਪੰਜਾਬੀ ਯੂਨੀਵਰਸਿਟੀ ਨੇੜੇ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ
ਮਾਰਚ ‘ਚ ਲੁਧਿਆਣਾ ‘ਚ ਸਿਰਫ਼ 0.3 ਮਿਲੀਮੀਟਰ ਪਿਆ ਮੀਂਹ
ਦੱਸ ਦੇਈਏ ਕਿ ਇਸ ਵਾਰ ਮਾਰਚ ਵਿਚ ਲੁਧਿਆਣਾ ਵਿਚ ਸਿਰਫ਼ 0.3 ਮਿਲੀਮੀਟਰ ਮੀਂਹ ਹੀ ਪਿਆ ਹੈ, ਜਦੋਂ ਕਿ ਆਮ ਤੌਰ ਉੱਤੇ ਮਾਰਚ ਵਿਚ 23.7 ਮਿਲੀਮੀਟਰ ਮੀਂਹ ਪਿਆ ਹੈ। ਇਸ ਵਾਰ ਆਮ ਨਾਲੋਂ 99 ਫੀਸਦੀ ਘੱਟ ਮੀਂਹ ਪਿਆ ਹੈ। ਜਿਸ ਕਾਰਨ ਤਾਪਮਾਨ ਲਗਾਤਾਰ ਉੱਚਾ ਰਿਹਾ। ਤਾਪਮਾਨ ਵਧਣ ਕਾਰਨ ਫ਼ਸਲ ਵੀ ਜਲਦੀ ਪੱਕ ਗਈ। ਜਿਸ ਕਾਰਨ ਇਸ ਵਾਰ ਉਤਪਾਦਨ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਗਰਮੀ ਦੀ ਲਹਿਰ ਅਜੇ ਹੋਰ ਦੇਰ ਜਾਰੀ ਰਹਿ ਸਕਦੀ ਹੈ।



