ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਕਦੇ ਧੂੜ ਭਰੀ ਹਨੇਰੀ ਚੱਲ ਰਹੀ ਹੈ ਤੇ ਕਦੇ ਮੀਂਹ ਪੈ ਰਿਹਾ ਹੈ। ਜੋ ਕਿ ਲੋਕਾਂ ਨੂੰ ਗਰਮੀ ਤੋਂ ਰਾਹਤ ਦੇ ਰਿਹਾ ਹੈ। ਪਰ ਇਕ ਵਾਰ ਫਿਰ ਤੋਂ ਪੰਜਾਬ ਚ ਤਪਦੀ ਗਰਮੀ ਪੈ ਰਹੀ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦਸ ਦਈਏ ਕਿ ਪੱਛਮੀ ਚੱਕਰਵਾਤ ਕਾਰਨ ਮੌਸਮ ਵਾਰ ਵਾਰ ਕਰਵਟ ਲੈ ਰਿਹਾ ਹੈ। ਜੇਕਰ ਲੁਧਿਆਣੇ ਦੀ ਗੱਲ ਕੀਤੀ ਜਾਵੇ ਤਾਂ ਲੁਧਿਆਣਾ ‘ਚ 40.4 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 26 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ।
ਜਿਸ ਕਾਰਨ ਲੁਧਿਆਣਾ ਦੇ ਲੋਕ ਗਰਮੀ ਦੇ ਕਾਰਨ ਕਾਫੀ ਬੇਹਾਲ ਹੋਏ ਪਏ ਹਨ। ਇਹ ਹਾਲ ਸਿਰਫ ਲੁਧਿਆਣਾ ਦਾ ਹੀ ਨਹੀਂ ਬਲਕਿ ਪੂਰੇ ਪੰਜਾਬ ਦਾ ਹੈ। ਜਿੱਥੇ ਗਰਮੀ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

