ਚੰਡੀਗੜ੍ਹ- ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਕਰਵਟ ਲੈ ਸਕਦਾ ਹੈ। 22 ਫਰਵਰੀ ਯਾਨੀ ਮੰਗਲਵਾਰ ਨੂੰ ਮੀਂਹ ਦੇ ਆਸਾਰ ਬਣ ਰਹੇ ਹਨ। ਇਕ ਹੋਰ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ, ਜਿਸ ਕਾਰਨ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਵਿਚ 22 ਤੋਂ 24 ਫਰਵਰੀ ਤੱਕ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਮੈਸਮ ਵਿਭਾਗ ਦੇ ਮੁਤਾਬਕ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਦੇ ਚੱਲਦੇ ਦਿੱਲੀ ਐੱਨਸੀਆਰ ਵਿਚ ਵੀ ਮੀਂਹ ਹੋਣ ਦੀ ਸੰਭਾਵਨਾ ਬਣੀ ਹੋਈ ਹੈ।
Also Read: ਸਿੱਧੂ ਦੇ ਪੁਲਿਸ ‘ਤੇ ਵਿਵਾਦਿਤ ਬਿਆਨ ‘ਤੇ ਸੁਣਵਾਈ 12 ਅਪ੍ਰੈਲ ਤੱਕ ਟਲੀ, ਜਾਰੀ ਹੋ ਸਕਦੈ ਨੋਟਿਸ
ਵਿਭਾਗ ਦੇ ਮੁਤਾਬਕ 22 ਫਰਵਰੀ ਨੂੰ ਵੈਸਟਰਨ ਹਿਮਾਲਿਆ ਰੇਂਜ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ, ਜਿਸ ਦਾ ਅਸਰ ਨਾ ਸਿਰਫ ਮੈਦਾਨੀ ਇਲਾਕਿਆਂ ਬਲਕਿ ਪਹਾੜਾਂ ਉੱਤੇ ਵੀ ਪਵੇਗਾ। ਜਿਥੇ ਹੋਰ ਮੈਦਾਨੀ ਇਲਾਕਿਆਂ ਵਿਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ, ਉਥੇ ਹੀ ਪਹਾੜੀ ਇਲਾਕਿਆਂ ਵਿਚ ਬਰਫਬਾਰੀ ਹੋ ਸਕਦੀ ਹੈ। ਹਾਲਾਂਕਿ ਵਿਭਾਗ ਵਲੋਂ ਇਹ ਵੀ ਕਿਹਾ ਗਿਆ ਹੈ ਕਿ ਪਹਾੜਾਂ ਉੱਤੇ ਜ਼ਿਆਦਾ ਬਰਫਬਾਰੀ ਨਹੀਂ ਹੋਵੇਗੀ ਪਰ ਇਸ ਨਾਲ ਮੈਦਾਨੀ ਇਲਾਕਿਆਂ ਵਿਚ ਤਾਪਮਾਨ ਡਿੱਗ ਸਕਦਾ ਹੈ। ਉੱਥੇ ਹੀ ਸ਼ਹਿਰ ਵਿਚ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਰਹੀਆਂ ਹਨ।
Also Read: ਲਖੀਮਪੁਰ ਹਿੰਸਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਿਲਾਫ ਮਾਰੇ ਗਏ ਕਿਸਾਨਾਂ ਦੇ ਪਰਿਵਾਰ ਵੀ ਪਹੁੰਚੇ ਸੁਪਰੀਮ ਕੋਰਟ
ਅਗਲੇ 24 ਘੰਟਿਆਂ ਵਿਚ ਬਦਲੇਗਾ ਮੌਸਮ
ਚੰਡੀਗੜ੍ਹ ਮੌਸਮ ਵਿਭਾਗ ਕੇਂਦਰ ਵਲੋਂ ਮਿਲੀ ਜਾਣਕਾਰੀ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਸਣੇ ਪੰਜਾਬ ਤੇ ਹਰਿਆਣਾ ਦੇ ਜ਼ਿਆਦਾਤਰ ਇਲਾਕਿਆਂ ਵਿਚ ਮੌਸਮ ਵਿਚ ਬਦਲਾਅ ਦੇਖਣ ਨੂੰ ਮਿਲ ਜਾਵੇਗਾ। ਇਸ ਦੇ ਚੱਲਦੇ ਇਨ੍ਹਾਂ ਥਾਵਾਂ ਉੱਤੇ ਤੇਜ਼ ਮੀਂਹ ਦੇ ਨਾਲ ਹਨੇਰੀ ਚੱਲ ਸਕਦੀ ਹੈ। ਵਿਭਾਗ ਦੀ ਮੰਨੀਏ ਤਾਂ ਐਤਵਾਰ ਨੂੰ ਚੰਡੀਗੜ੍ਹ ਵਿਚ ਤਾਪਮਾਨ ਵਿਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਉਥੇ ਹੀ ਵਿਭਾਗ ਨੇ 23 ਫਰਵਰੀ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।



