Punjab Weather Update: ਸੂਬੇ ਦੇ ਇਸ ਇਲਾਕੇ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ’ਚ ਮੀਂਹ

ਲੁਧਿਆਣਾ : ਮੌਸਮ ਵਿਭਾਗ ਨੇ ਵੀਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਬੁੱਧਵਾਰ ਸ਼ਾਮ ਨੂੰ ਮੌਸਮ ਵਿਭਾਗ ਵੱਲੋਂ ਕੀਤੀ…

ਲੁਧਿਆਣਾ : ਮੌਸਮ ਵਿਭਾਗ ਨੇ ਵੀਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਬੁੱਧਵਾਰ ਸ਼ਾਮ ਨੂੰ ਮੌਸਮ ਵਿਭਾਗ ਵੱਲੋਂ ਕੀਤੀ ਗਈ ਪੇਸ਼ੀਨਗੋਈ ਮੁਤਾਬਕ ਪੱਛਮੀ ਮਾਲਵੇ ’ਚ ਪੈਂਦੇ ਜ਼ਿਲ੍ਹਿਆਂ ਫ਼ਿਰੋਜ਼ਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ ਤੇ ਬਠਿੰਡਾ ਨੂੰ ਛੱਡ ਕੇ ਪੰਜਾਬ ਦੇ ਹੋਰ ਸਾਰੇ ਜ਼ਿਲ੍ਹਿਆਂ ’ਚ ਤੇਜ਼ ਹਵਾਵਾਂ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਹੈ।

13 ਅਗਸਤ ਨੂੰ ਵੀ ਭਾਰੀ ਮੀਹ 

ਇਸ ਤੋਂ ਬਾਅਦ 12 ਅਗਸਤ ਤੱਕ ਮੌਸਮ ਸਾਫ਼ ਰਹੇਗਾ। 13 ਅਗਸਤ ਤੋਂ ਫਿਰ ਤੋਂ ਭਾਰੀ ਮੀਂਹ ਦੀ ਸੰਭਾਵਨਾ ਹੈ। ਬੁੱਧਵਾਰ ਨੂੰ ਵੀ ਪੰਜਾਬ ਦੇ ਚਾਰ ਜ਼ਿਲ੍ਹਿਆਂ ’ਚ ਮੀਂਹ ਪਿਆ। ਚੰਡੀਗੜ੍ਹ ’ਚ ਸਵੇਰੇ ਅੱਠ ਵਜੇ ਤੱਕ 24.0 ਮਿਲੀਮੀਟਰ, ਪਠਾਨਕੋਟ ’ਚ 4.2 ਮਿਲੀਮੀਟਰ, ਸ਼ਹੀਦ ਭਗਤ ਸਿੰਘ ਨਗਰ ’ਚ 2.9 ਮਿਲੀਮੀਟਰ, ਰੋਪੜ ’ਚ 2.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।

ਚੰਡੀਗੜ੍ਹ ਵਿੱਚ ਭਾਰੀ ਮੀਂਹ 

ਚੰਡੀਗੜ੍ਹ  ਵਿੱਚ ਅੱਜ 10 ਅਗਸਤ ਨੂੰ ਸਵੇਰ ਤੋਂ ਹੀ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ ਜਿਸ ਨਾਲ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ਵਿੱਚ ਗਿਰਾਵਟ ਆਉਣ ਵਾਲ ਗਰਮੀ ਤੋਂ ਰਾਹਤ ਮਿਲੀ ਹੈ। 

Leave a Reply

Your email address will not be published. Required fields are marked *