ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਹਿਮਾਚਲ ਅਤੇ ਕਸ਼ਮੀਰ ਵਿੱਚ ਬਰਫਬਾਰੀ ਹੋ ਰਹੀ ਹੈ ਜਿਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਕਾਫੀ ਵੱਧ ਗਈ ਹੈ।
ਪੰਜਾਬ ਵਿੱਚ ਸਵੇਰੇ ਸਮੇਂ ਹੋ ਰਹੀ ਸੰਘਣੀ ਧੁੰਦ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹਨਾਂ ਹੀ ਨਹੀਂ ਸੰਘਣੀ ਧੁੰਦ ਦੇ ਕਾਰਨ ਸੜਕੀ ਹਾਦਸੇ ਬਹੁਤ ਹੀ ਜਿਆਦਾ ਵੱਧ ਗਏ ਹਨ ਨਾਲ ਹੀ ਵਾਹਨਾਂ ਦੀ ਰਫਤਾਰ ਵੀ ਕਾਫੀ ਘੱਟ ਹੋ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪਾਰਾ 2 ਡਿਗਰੀ ਤੱਕ ਪਹੁੰਚ ਚੁੱਕਿਆ ਹੈ। ਆਉਣ ਵਾਲੇ ਦਿਨਾਂ ਵਿੱਚ ਠੰਡ ਬਹੁਤ ਵੱਧ ਸਕਦੀ ਹੈ।

