ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ‘ਚ ਸਰਕਾਰੀ ਰਜਿੰਦਰਾ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ‘ਚ ਇਕ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਹਸਪਤਾਲ ਦਾ ਜਦੋ ਕਰਮਚਾਰੀ ਗੁਸਲਖਾਨੇ ‘ਚ ਪਹੁੰਚਿਆਂ ਤਾਂ ਉੱਥੇ ਉਸਨੇ ਦੇਖਿਆ ਕਿ ਇਕ ਨੌਜਵਾਨ ਨੇ ਖੁਦ ਨੂੰ ਫਾਹਾ ਲਾ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ।
ਇਸ ਮਾਮਲੇ ਦੀ ਜਾਣਕਾਰੀ ਤੁਰੰਤ ਹੀ ਪੁਲਿਸ ਨੂੰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਨਾਂ ਲਵਦੀਪ ਸਿੰਘ ਹੈ। ਜੋ ਕਿ 24 ਸਾਲਾਂ ਦਾ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ‘ਚ ਲੈ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

