ਪੰਜਾਬ ਚ ਨਸ਼ੇ ਦੇ ਕਾਰਨ ਇਕ ਹੋਰ ਨੌਜਵਾਨ ਨੇ ਤੋੜਿਆ ਦਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਲਗਾਤਾਰ ਨਸ਼ੇ ਦੇ ਕਾਰਨ ਨੌਜਵਾਨਾਂ ਦੀ ਮੌਤ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਤਾਜਾ ਮਾਮਲਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਲਗਾਤਾਰ ਨਸ਼ੇ ਦੇ ਕਾਰਨ ਨੌਜਵਾਨਾਂ ਦੀ ਮੌਤ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਤਾਜਾ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬਰਨਾਲਾ ਦੇ ਪਿੰਡ ਮੰਗੇਵਾਰ ਚ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਮੌਤ ਹੋ ਗਈ।

punjab drugs

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ  ਸਰਕਾਰੀ ਹਸਪਤਾਲ ਚ ਜੇਰੇ ਇਲਾਜ ਚ ਸੀ। ਹਾਲਤ ਜਿਆਦਾ ਖਰਾਬ ਹੋਣ ਕਾਰਨ ਸੰਦੀਪ ਨੂੰ ਪਟਿਆਲਾ ਰੈਫਰ ਕੀਤਾ ਗਿਆ ਸੀ ਪਰ ਉੱਥੇ ਹਸਪਤਾਲ ‘ਚ ਨੌਜਵਾਨ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *