ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਨੌਜਵਾਨਾਂ ਦਾ ਮੁੱਖ ਮਕਸਦ ਵਿਦੇਸ਼ ਜਾਣਾ ਹੈ। ਇਸ ਲਈ ਉਹ ਕੁਝ ਵੀ ਕਰਨ ਲਈ ਤਿਆਰ ਰੰਰਿਦੇ ਹਨ ਪੰਜਾਬੀ ਨੌਜਵਾਨ ਵਿਦੇਸ਼ ਜਾ ਕੇ ਅਪਣਾ ਭੱਵਿਖ ਸੁਨਰਿਹਾ ਬਣਾਉਣਾ ਚਾਹੁੰਦੇ ਹਨ। ਪਰ ਇਹ ਸੁਪਣੇ ਹਰ ਇਕ ਨੌਜਵਾਨ ਦਾ ਪੂਰਾ ਨਹੀਂ ਹੋ ਪਾਂਦਾ ਹੈ ਜਿਸ ਕਾਰਣ ਨੌਜਵਾਨਾਂ ਦੇ ਹੱਥ ਨਿਰਾਸ਼ਾ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਲਗਦੀ ਹੈ।
ਪਰ ਵਿਦੇਸ਼ਾਂ ਤੋਂ ਇਸ ਤਰ੍ਰਾਂ ਦੇ ਵੀ ਮਾਮਲੇ ਸਾਹਮਣੇ ਆਏ ਹਨ ਜਿੱਥੇ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਦੀ ਧਰਤੀ ਤੇ ਹੀ ਅਪਣਾ ਦਮ ਤੋੜ ਦਿੰਦੇ ਹਨ। ਇਸੇ ਤਰਾਂ ਦਾ ਇਕ ਮਾਮਲਾ ਕੈਨੇਡਾ ਤੋ ਸਾਹਮਣੇ ਆਇਆ ਹੈ ਜਿੱਥੇ ਇਕ ਪੰਜਾਬੀ ਨੌਜਵਾਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਨੌਜਵਾਨ ਬਰਨਾਲਾ ਦੇ ਹਲਕਾ ਭਦੌੜ ਦਾ ਰਹਿਣ ਵਾਲਾ ਸੀ। ਪੰਜਾਬੀ ਨੌਜਵਾਨ ਕਾਰ ਵਿੱਚ ਸਵਾਰ ਹੋਕੇ ਜਾ ਰਿਹਾ ਸੀ ਕਿ ਅਚਾਨਕ ਹੀ ਉਸਦੀ ਕਾਰ ਦੀ ਟੱਕਰ ਟਰਾਲੇ ਨਾਲ ਹੋ ਗਈ। ਜਿਸ ਕਾਰਣ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਨਾਲ ਹੀ ਮ੍ਰਿਤਕ ਦੇਹ ਨੂੰ ਭਾਰਤ ਲਿਆਣ ਦੀ ਤਿਆਰੀ ਕੀਤੀ ਜਾ ਰਹੀ ਹੈ।


