ਨਿਊਜ਼ੀਲੈਂਡ ‘ਚ ਹੋਏ ਦਰਦਨਾਕ ਸੜਕ ਹਾਦਸੇ ਵਿੱਚ ਪੰਜਾਬ ਦੇ ਪੁੱਤ ਦੀ ਹੋਈ ਮੌਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਦੇ ਨੌਜਵਾਨਾਂ ਦੇ ਜੇਕਰ ਸਪਣਿਆਂ ਦੀ ਗੱਲ ਕਰੀਏ ਤਾਂ ਉਹਨਾਂ ਦਾ ਸਭ ਤੋਂ ਪਹਿਲਾ ਸੁਪਣਾ ਵਿਦੇਸ਼ ਜਾਣ ਦਾ ਹੁੰਦਾ ਹੈ। ਇਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਦੇ ਨੌਜਵਾਨਾਂ ਦੇ ਜੇਕਰ ਸਪਣਿਆਂ ਦੀ ਗੱਲ ਕਰੀਏ ਤਾਂ ਉਹਨਾਂ ਦਾ ਸਭ ਤੋਂ ਪਹਿਲਾ ਸੁਪਣਾ ਵਿਦੇਸ਼ ਜਾਣ ਦਾ ਹੁੰਦਾ ਹੈ। ਇਸ ਲਈ ਉਹ ਕੁਝ ਵੀ ਕਰਨ ਲਈ ਤਿਆਰ ਰਹਿੰਦੇ ਹਨ। ਵਿਦੇਸ਼ ਜਾ ਕੇ ਉਹ ਆਪਣੇ ਹਰ ਇਕ ਸੁਪਨੇ ਨੂੰ ਪੂਰਾ ਕਰਨਾ ਚਾਹੁੰਦੇ ਹਨ।

punjab youth

ਪਰ ਵਿਦੇਸ਼ ਵਿੱਚ ਹਰ ਇਕ ਨੌਜਵਾਨ ਦੇ ਸੁਪਨੀਆ ਨੂੰ ਖੰਭ ਨਹੀੰ ਮਿਲਦੇ ਹਨ। ਅਜਿਹਾ ਹੀ ਇਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ ਜੋ ਵਿਦੇਸ਼ ਆਪਣੇ ਸੁਪਨਿਆ ਨੂੰ ਪਰੇ ਕਰਨ ਗਿਆ ਸੀ ਪਰ ਉਸਦੀ ਕਿਸਮਤ ਨੇ ਉਸਦਾ ਸਾਥ ਨਹੀੰ ਦਿੱਤਾ। ਦੱਸ ਦਈਏ ਕਿ 25 ਸਾਲਾ ਪੰਜਾਬੀ ਨੌਜਵਾਨ ਦੀ ਨਿਊਜ਼ੀਲੈਂਡ ਦੇ ਕੁਈਨਜ਼ਲੈਂਡ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਦੀ ਕਾਰ ਬੱਸ ਦੇ ਨਾਲ ਟਕਰਾਅ ਗਈ ਜਿਸ ਕਾਰਨ ਹਰਪ੍ਰੀਤ ਦੀ ਮੌਕੇ ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਹਰਪ੍ਰੀਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਉਸਦੇ ਘਰ ਵਿੱਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ। ਫਿਲਹਾਲ ਲਾਸ਼ ਨੂੰ ਭਾਰਤ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *