ਅੰਮ੍ਰਿਤਸਰ : ਸੰਯੁਕਤ ਅਰਬ ਅਮੀਰਾਤ (UAE) ਦੀ ਰਾਜਧਾਨੀ ਅਬੂ ਧਾਬੀ ਦੇ ਹਵਾਈ ਅੱਡੇ ਨੇੜੇ ਕੱਲ੍ਹ ਹੋਏ ਡਰੋਨ ਹਮਲੇ ਵਿੱਚ ਦੋ ਭਾਰਤੀਆਂ ਦੀ ਮੌਤ ਹੋ ਗਈ। ਇਨ੍ਹਾਂ ਨੌਜਵਾਨਾਂ ਵਿੱਚੋਂ ਇੱਕ ਹਰਦੀਪ ਸਿੰਘ (Hardeep Singh) ਉਮਰ ਕਰੀਬ 26 ਸਾਲ, ਜ਼ਿਲ੍ਹਾ ਅੰਮ੍ਰਿਤਸਰ, ਬਲਾਕ ਰਈਆ ਦੇ ਪਿੰਡ ਮਹਿਸਮਪੁਰ ਦਾ ਰਹਿਣ ਵਾਲਾ ਸੀ, ਜਿਸ ਦੇ ਪਿਤਾ ਬਲਵਿੰਦਰ ਸਿੰਘ ਦੀ ਵੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ।
Also Read : ਪਹਿਲਾਂ ਕੜਾਕੇ ਦੀ ਠੰਡ ਹੁਣ ਮੀਂਹ ਦਾ ਕਹਿਰ, ਇੰਨ੍ਹਾਂ 6 ਸੂਬਿਆਂ ਲਈ ਐਡਵਾਈਜ਼ਰੀ ਜਾਰੀ
ਦੱਸ ਦੇਈਏ ਕਿ ਹਰਦੀਪ ਸਿੰਘ (Hardeep Singh) ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦਾ ਕੁਝ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਮ੍ਰਿਤਕ ਨੌਜਵਾਨ ਹਰਦੀਪ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਤਾ ਚਰਨਜੀਤ ਕੌਰ ਅਤੇ ਪਤਨੀ ਛੱਡ ਗਿਆ ਹੈ।ਇਸ ਨੌਜਵਾਨ ਦੀ ਮੌਤ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨਾਲ ਗੱਲ ਕਰਨ ‘ਤੇ ਉਨ੍ਹਾਂ ਕਿਹਾ ਕਿ ਪਰਿਵਾਰ ‘ਤੇ ਦੁੱਖ ਦਾ ਪਹਾੜ ਟੁੱਟ ਗਿਆ ਹੈ ਪਰ ਅੱਜ ਤੱਕ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਸਾਡਾ ਹਾਲ ਚਾਲ ਜਾਣਨ ਨਹੀਂ ਪਹੁੰਚਿਆ।



