LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਤੁਸੀਂ ਵੀ ਨਾ ਕਰ ਦੇਣਾ ਥਾਣੇ ਵਿਚ ਅਜਿਹੀ ਹਰਕਤ, ਪੁਲਿਸ ਨੇ ਦੋ ਸਾਲ ਬਾਅਦ ਨੌਜਵਾਨ ਚੁੱਕਿਆ !

police station asr

ਅੰਮ੍ਰਿਤਸਰ 'ਚ ਚਰਿੱਤਰ ਸਰਟੀਫਿਕੇਟ ਲੈਣ ਥਾਣੇ ਆਏ ਇਕ ਨੌਜਵਾਨ ਨੂੰ ਪੁਲਿਸ ਨੇ ਦੋ ਸਾਲ ਬਾਅਦ ਹਿਰਾਸਤ ਵਿਚ ਲੈ ਲਿਆ। ਉਸ ਨੇ ਥਾਣੇ 'ਚ ਅਜਿਹੀ ਹਰਕਤ ਕਰ ਦਿੱਤੀ ਕਿ ਪੁਲਿਸ ਨੇ ਪਹਿਲਾਂ ਉਸ ਦੀ ਪਛਾਣ ਕਰ ਕੇ ਉਸ ਦੀ ਭਾਲ ਕੀਤੀ ਤੇ ਫਿਰ  ਹਿਰਾਸਤ ਵਿਚ ਲੈ ਲਿਆ। ਮਾਮਲਾ ਅੰਮ੍ਰਿਤਸਰ ਦਿਹਾਤੀ ਪੁਲਿਸ ਅਧੀਨ ਪੈਂਦੇ ਥਾਣਾ ਤਰਸਿੱਕਾ ਦਾ ਹੈ। ਨੌਜਵਾਨ ਦੀ ਪਛਾਣ ਤਰਸਿੱਕਾ ਅਧੀਨ ਪੈਂਦੇ ਪਿੰਡ ਰਾਏਪੁਰ ਖੁਰਦ ਦੇ ਸਨਪ੍ਰੀਤ ਸਿੰਘ ਉਰਫ ਸੰਨੀ ਵਜੋਂ ਹੋਈ ਹੈ। ਸੰਨੀ ਨੇ ਪੁਲਿਸ ਨੂੰ ਦੱਸਿਆ ਕਿ ਕਰੀਬ ਦੋ ਸਾਲ ਪਹਿਲਾਂ ਉਹ ਆਪਣਾ ਚਰਿੱਤਰ ਸਰਟੀਫਿਕੇਟ ਲੈਣ ਲਈ ਤਰਸਿੱਕਾ ਥਾਣੇ ਆਇਆ ਸੀ। ਕੰਮ ਪੂਰਾ ਹੋਣ ਤੋਂ ਬਾਅਦ ਉਸ ਦੇ ਦੋਸਤ ਗਗਨਦੀਪ ਸਿੰਘ ਨੇ ਬਾਹਰ ਆਉਂਦੇ ਹੋਏ ਇਕ ਵੀਡੀਓ ਬਣਾਈ। ਨੌਜਵਾਨ ਨੇ ਵੀਡੀਓ ਨੂੰ ਐਡਿਟ ਕੀਤਾ, ਇੱਕ ਗਾਣਾ ਲਗਾਇਆ ਅਤੇ ਇਸ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕੀਤਾ। ਨੌਜਵਾਨ ਦੀ ਇਸ ਰੀਲ ਨੇ ਪੁਲਿਸ ਦੇ ਸੋਸ਼ਲ ਮੀਡੀਆ ਵਿੰਗ ਦਾ ਧਿਆਨ ਖਿੱਚਿਆ। ਜਿਸ ਤੋਂ ਬਾਅਦ ਪੁਲਿਸ ਨੇ ਨੌਜਵਾਨ ਦੀ ਪਛਾਣ ਕਰ ਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਇਹ ਵੀਡੀਓ ਕਰੀਬ 2 ਸਾਲ ਤੱਕ ਉਸ ਦੇ ਮੋਬਾਈਲ 'ਚ ਰਹੀ। ਕੱਲ੍ਹ ਹੀ, ਉਸ ਨੇ ਗੀਤ ਲਗਾ ਕੇ ਇਹ ਵੀਡੀਓ ਪੋਸਟ ਕੀਤੀ।

ਵੀਡੀਓ ਦੇਖ ਕੇ ਪੁਲਿਸ ਨੇ ਕੀਤੀ ਪਛਾਣ
ਸੰਨੀ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਕੀਤਾ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਸੋਸ਼ਲ ਮੀਡੀਆ ਸਰਵੀਲੈਂਸ ਟੀਮ ਨੇ ਇਹ ਵੀਡੀਓ ਵਾਇਰਲ ਹੁੰਦਾ ਦੇਖ ਲਿਆ। ਪੁਲਿਸ ਨੇ ਵੀਡੀਓ ਪੋਸਟ ਕਰਨ ਵਾਲੇ ਵਿਅਕਤੀ ਦਾ ਡਾਟਾ ਕੱਢ ਲਿਆ ਹੈ। ਇਹ ਖਾਤਾ ਸਨਪ੍ਰੀਤ ਸਿੰਘ ਉਰਫ ਸੰਨੀ ਦਾ ਸੀ। ਇਸ ਤੋਂ ਬਾਅਦ ਪੁਲਿਸ ਨੇ ਸੰਨੀ ਦੇ ਘਰ ਅਤੇ ਪਿੰਡ ਦਾ ਪਤਾ ਲਗਾ ਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ।

ਮਾਫੀਨਾਮਾ ਲਿਖਵਾ ਲਿਆ, ਪੁਲਿਸ ਨੇ ਦਿੱਤੀ ਚੇਤਾਵਨੀ
ਪੰਜਾਬ ਪੁਲਿਸ ਨੇ ਸੰਨੀ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਵੀਡੀਓ ਡਿਲੀਟ ਕਰਨ ਲਈ ਕਿਹਾ। ਇੰਨਾ ਹੀ ਨਹੀਂ, ਸੰਨੀ ਨੇ ਇਸ ਲਈ ਪੁਲਿਸ ਤੋਂ ਮਾਫੀ ਵੀ ਮੰਗੀ ਹੈ। ਸੰਨੀ ਨੇ ਦੱਸਿਆ ਕਿ ਉਸ ਨੂੰ ਨਹੀਂ ਪਤਾ ਸੀ ਕਿ ਥਾਣੇ ਅੰਦਰ ਵੀਡੀਓ ਨਹੀਂ ਬਣਾਈ ਜਾਂਦੀ। ਉਸ ਨੇ 2 ਸਾਲ ਪਹਿਲਾਂ ਵੀਡੀਓ ਬਣਵਾਈ ਸੀ। ਉਹ ਨਿਯਮਿਤ ਤੌਰ 'ਤੇ ਇੰਸਟਾਗ੍ਰਾਮ 'ਤੇ ਆਪਣੀਆਂ ਰੀਲਾਂ ਪੋਸਟ ਕਰਦਾ ਹੈ। ਪੁਲਿਸ ਨੇ ਉਸ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ।

In The Market