CM Maan Meeting : ਪੰਜਾਬ ਪੁਲਿਸ ਹੁਣ ਨਸ਼ਿਆਂ ਖਿਲਾਫ ਮੁਹਿੰਮ ਹੋਰ ਤੇਜ਼ ਕਰਨ ਜਾ ਰਹੀ ਹੈ। ਜੇਕਰ ਕੋਈ ਤਸਕਰ ਫੜਿਆ ਜਾਂਦਾ ਹੈ ਤਾਂ ਉਸ ਦੀ ਜਾਇਦਾਦ ਸੱਤ ਦਿਨਾਂ ਦੇ ਅੰਦਰ ਕੁਰਕ ਕੀਤੀ ਜਾਵੇਗੀ। ਜੇਕਰ ਕੋਈ ਵੀ ਪੁਲਿਸ ਮੁਲਾਜ਼ਮ ਕਿਸੇ ਵੀ ਪੱਧਰ 'ਤੇ ਨਸ਼ੇ ਦਾ ਕਾਰੋਬਾਰ ਕਰਦਾ ਪਾਇਆ ਗਿਆ ਤਾਂ ਉਸ ਨੂੰ ਮੌਕੇ 'ਤੇ ਹੀ ਬਰਖ਼ਾਸਤ ਕਰ ਦਿੱਤਾ ਜਾਵੇਗਾ | ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਝੀ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਲਈ ਦਸ ਹਜ਼ਾਰ ਨਵੇਂ ਪੁਲਿਸ ਮੁਲਾਜ਼ਮ ਭਰਤੀ ਕੀਤੇ ਜਾਣਗੇ। ਇਸ ਦੇ ਨਾਲ ਹੀ ਪੁਲਿਸ ਮਿਸ਼ਨ ਨਾਲ ਕੰਮ ਕਰੇਗੀ, ਜਦਕਿ ਇਸ ਕੰਮ ਵਿੱਚ ਕਮਿਸ਼ਨ ਦੀ ਕੋਈ ਥਾਂ ਨਹੀਂ ਹੋਵੇਗੀ। ਥਾਣਿਆਂ ਵਿੱਚ ਯਾਰੀਆਂ ਤੇ ਰਿਸ਼ਤੇਦਾਰੀਆਂ ਖ਼ਤਮ ਕਰਨ ਲਈ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਇਹ ਫੈਸਲਾ ਅੱਜ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਲਿਆ।
ਜ਼ਿਕਰ ਕਰ ਦਈਏ ਕਿ ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਮੁੱਖ ਮੰਤਰੀ ਨੇ ਡੀਜੀਪੀ ਗੌਰਵ ਯਾਦਵ ਨਾਲ ਆਪਣੀ ਰਿਹਾਇਸ਼ 'ਤੇ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਨੇ ਪੁਲਿਸ ਨੂੰ ਲੋਕਾਂ ਨਾਲ ਜੁੜਨ ਦੀ ਹਦਾਇਤ ਕੀਤੀ ਸੀ। ਇਸ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਪੁਲਿਸ ਮੁਲਾਜ਼ਮ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਬੈਠਣਗੇ। ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।
SSPs ਨਾਲ ਮੀਟਿੰਗ ਤੋਂ ਬਾਅਦ ਮੀਡੀਆ ਦੇ ਸਾਥੀਆਂ ਨਾਲ ਵੇਰਵੇ ਸਾਂਝੇ ਕਰ ਰਹੇ ਹਾਂ...ਚੰਡੀਗੜ੍ਹ ਤੋਂ LIVE https://t.co/UTddY7mAMD
— Bhagwant Mann (@BhagwantMann) June 18, 2024
ਅੱਜ ਸਾਰੇ ਜ਼ਿਲ੍ਹਿਆਂ ਦੇ SSP, ਪੁਲਿਸ ਕਮਿਸ਼ਨਰ ਤੇ ਪੰਜਾਬ ਪੁਲਿਸ ਦੇ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਕਾਨੂੰਨ ਵਿਵਸਥਾ ਨਾਲ ਜੁੜੇ ਵੱਖ ਵੱਖ ਮਸਲਿਆਂ 'ਤੇ ਚਰਚਾ ਕੀਤੀ...
— Bhagwant Mann (@BhagwantMann) June 18, 2024
ਸੱਭ ਤੋਂ ਪਹਿਲਾਂ ਤਾਂ ਨਸ਼ੇ ਨੂੰ ਲੈਕੇ ਹੋਰ ਸਖ਼ਤ ਹੋਣ ਨੂੰ ਕਿਹਾ...ਸਮੱਗਲਰਾਂ ਦੀ ਜਾਇਦਾਦਾਂ ਅਟੈਚ ਹੋਣ ਤੇ ਪੁਲਸ ਅਫਸਰ ਪਿੰਡ ਲੈਵਲ ਤੇ ਲੋਕਾਂ ਨਾਲ ਜ਼ਿਆਦਾ… pic.twitter.com/r75FWQVOUf
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Mohali News: आवारा कुत्तों का आतंक; 11 साल के बच्चे को नोचा, बुजुर्ग और महिलाओं पर भी किया हमला
Gujarat News: कच्छ में पाकिस्तानी नागरिक की घुसपैठ की कोशिश नाकाम , BSF का ‘ऑपरेशन अलर्ट जारी
PM Modi : प्रधानमंत्री मोदी ने जेड-बेंड सुरंग का किया उद्घाटन