Weather Update : ਅਗਸਤ ਦੇ ਪਹਿਲੇ ਦਿਨ ਹੋਈ ਚੰਗੀ ਬਾਰਿਸ਼ ਤੋਂ ਬਾਅਦ ਪੰਜਾਬ 'ਚ ਮਾਨਸੂਨ ਦੀ ਰਫਤਾਰ ਫਿਰ ਮੱਠੀ ਪੈ ਗਈ ਹੈ। ਇੱਕ ਦਿਨ ਵਿੱਚ ਔਸਤ ਤਾਪਮਾਨ ਵਿੱਚ 4.8 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਇੱਕ ਵਾਰ ਫਿਰ ਸੂਬੇ ਦਾ ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ। ਪਰ ਜਲਦੀ ਹੀ ਮੁੜ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। 7 ਅਗਸਤ ਨੂੰ ਪੰਜਾਬ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਕੇਂਦਰ (IMD) ਮੁਤਾਬਕ ਅਗਲੇ ਚਾਰ ਦਿਨਾਂ ਲਈ ਮੌਸਮ ਦੇ ਬਾਰੇ 'ਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 4 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, 7 ਅਗਸਤ ਨੂੰ ਮੀਂਹ ਪੈਣ ਦੀ ਮਜ਼ਬੂਤ ਸੰਭਾਵਨਾ ਹੈ। ਅਨੁਮਾਨ ਹੈ ਕਿ 1 ਜੁਲਾਈ ਦੀ ਤਰ੍ਹਾਂ ਇਸ ਦਿਨ ਵੀ ਚੰਗੀ ਬਾਰਿਸ਼ ਹੋਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਦੋ ਦਿਨਾਂ ਵਿਚ ਪੰਜਾਬ ਵਿਚ 62 ਫੀਸਦੀ ਵੱਧ ਮੀਂਹ
ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਫਰੀਦਕੋਟ ਵਿੱਚ 4.5 ਮਿਲੀਮੀਟਰ, ਫਾਜ਼ਿਲਕਾ ਵਿੱਚ 2, ਗੁਰਦਾਸਪੁਰ ਵਿੱਚ 15 ਅਤੇ ਰੋਪੜ ਵਿੱਚ 3.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਪੰਜਾਬ ਵਿੱਚ ਦੋ ਦਿਨਾਂ ਵਿੱਚ 62 ਫੀਸਦੀ ਜ਼ਿਆਦਾ ਮੀਂਹ ਪਿਆ ਹੈ। ਆਈਐਮਡੀ ਦੇ ਅਨੁਸਾਰ, ਪੰਜਾਬ ਵਿੱਚ 1 ਅਤੇ 2 ਅਗਸਤ ਨੂੰ 24 ਮਿਲੀਮੀਟਰ ਮੀਂਹ ਪਿਆ, ਜਦੋਂ ਕਿ ਆਮ ਤੌਰ 'ਤੇ ਇਨ੍ਹਾਂ ਦੋ ਦਿਨਾਂ ਵਿੱਚ ਸਿਰਫ 14.8 ਮਿਲੀਮੀਟਰ ਮੀਂਹ ਪੈਂਦਾ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Gujarat Parcel Blast: विस्फोट से मचा हड़कंप; पार्सल खोलते ही हुआ जोरदार ब्लास्ट, 2 लोग घायल
Petrol Diesel Price Today: पेट्रोल-डीजल महंगा हुआ या सस्ता? जानें फ्यूल का लेटेस्ट प्राइस
Gold-Silver Price Today: सोने की कीमतों में उछाल, जानें अपने शहर का ताजा रेट