LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ 31 ਮਾਰਚ ਤੱਕ ਮੰਗੇ ਸੁਝਾਅ

kuldeep2023

ਚੰਡੀਗੜ੍ਹ: ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਸਰਕਾਰ ਨੇ ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਗਏ ਹਨ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨੀ ਨੂੰ ਕਰਜ਼ਾ ਮੁਕਤ ਬਣਾਉਣ ਅਤੇ ਸਮੇਂ ਦੀ ਲੋੜ ਅਨੁਸਾਰ ਕਿਸਾਨੀ ਨੂੰ ਨਵੀਆਂ ਲੀਹਾਂ ਉਤੇ ਚੜ੍ਹਾਉਣ ਲਈ ਮੁੱਖ ਮੰਤਰੀ ਤਰਫੋਂ ਖੇਤੀਬਾੜੀ ਨੀਤੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸੇ ਦੇ ਸਿਲਸਿਲੇ ਵਿੱਚ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਸਰਕਾਰ-ਕਿਸਾਨ ਮਿਲਣੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੀਤੀ ਵਿੱਚ ਕਿਸਾਨਾਂ ਦੀ ਫੀਡਬੈਕ ਨੂੰ ਸ਼ਾਮਲ ਕਰਨ ਲਈ ਸਰਕਾਰ ਵੱਲੋਂ ਕਿਸਾਨਾਂ, ਗਰੁੱਪ ਸਮੂਹਾਂ, ਸੈਲਫ ਹੈਲਪ ਗਰੁੱਪਾਂ, ਐਫ.ਪੀ.ਓ., ਕਿਸਾਨ ਐਸੋਸੀਏਸ਼ਨ, ਐਗਰੋ ਇੰਡਸਟਰੀਅਲ ਐਸੋਸੀਏਸ਼ਨਜ਼ ਤੋਂ ਇਲਾਵਾ ਆਮ ਲੋਕਾਂ ਤੋਂ 31 ਮਾਰਚ 2023 ਤੱਕ ਸੁਝਾਅ ਮੰਗੇ ਗਏ ਹਨ।
ਖੇਤੀਬਾੜੀ ਮੰਤਰੀ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ-ਚੜ੍ਹ ਕੇ ਆਪਣੇ ਸੁਝਾਅ ਦੇਣ ਤਾਂ ਜੋ ਉਨ੍ਹਾਂ ਨੂੰ ਨੀਤੀ ਦਾ ਹਿੱਸਾ ਬਣਾਇਆ ਜਾ ਸਕੇ। ਸੁਝਾਅ ਦੇਣ ਲਈ ਮੋਬਾਈਲ ਨੰਬਰ 75080-18998 ਉਤੇ ਵੱਟਸਐਪ ਜਾਂ ਫੋਨ ਨੰਬਰ- 0172- 2969340 ਉਤੇ ਕਾਲ ਜਾਂ farmercomm@punjabmail.gov.in ਉਤੇ ਈਮੇਲ ਜਾਂ ਪੰਜਾਬ ਸਟੇਟ ਫਾਰਮਰਜ਼ ਐਂਡ ਫਾਰਮ ਵਰਕਰਜ਼ ਕਮਿਸ਼ਨ, ਕਾਲਕਟ ਭਵਨ, ਏਅਰ ਪੋਰਟ ਚੌਕ, ਨੇੜੇ ਐਰੋਸਿਟੀ ਬਲਾਕ ਸੀ, ਏਅਰਪੋਰਟ ਰੋਡ, ਐਸ.ਏ.ਐਸ. ਨਗਰ (ਮੁਹਾਲੀ) ਉਤੇ ਚਿੱਠੀ ਪੱਤਰ ਭੇਜਿਆ ਜਾ ਸਕਦਾ ਹੈ। ਉਕਤ ਵਿੱਚੋਂ ਕਿਸੇ ਵੀ ਸੰਪਰਕ ਨੰਬਰ, ਈਮੇਲ ਜਾਂ ਪਤੇ ਉਤੇ ਆਪਣੀ ਸਹੂਲਤ ਅਨੁਸਾਰ ਸੁਝਾਅ ਭੇਜੇ ਜਾ ਸਕਦੇ ਹਨ।

In The Market