LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੋਗਾ ਨੇੜੇ ਵਾਪਰਿਆ ਭਿਆਨਕ ਬੱਸ ਹਾਦਸੇ 'ਚ 3 ਲੋਕਾਂ ਦੀ ਮੌਤ, ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ

moga accident

ਮੋਗਾ (ਇੰਟ.)- ਮੋਗਾ-ਅੰਮ੍ਰਿਤਸਰ (Moga-Amritsar) ਮੁੱਖ ਮਾਰਗ (Mian Highway) ਨੇੜੇ ਸਵੇਰ ਭਿਆਨਕ ਹਾਦਸਾ (Terrific Accident) ਹੋ ਗਿਆ, ਜਿਸ ਵਿਚ 3 ਲੋਕਾਂ ਦੀ ਮੌਤ (3 people dead) ਹੋ ਗਈ, ਜਦੋਂ ਕਿ 37 ਲੋਕ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਬੱਸਾਂ ਦੇ ਪਰਖੱਚੇ ਉੱਡ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸਾਂ ਦੀ ਪਿੰਡ ਲੁਹਾਰਾ ਦੇ ਨਜ਼ਦੀਕ ਸਿੱਧੀ ਟੱਕਰ ਹੋ ਗਈ, ਜਿਸ ਕਾਰਣ ਬੱਸ ਵਿਚ ਸਵਾਰ 3 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amrinder Singh) ਨੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿਚ 3 ਕਾਂਗਰਸੀ ਵਰਕਰਾਂ (3 Congress Worker) ਦੇ ਮਾਰੇ ਦੀ ਜਾਣ ਦੀ ਰਿਪੋਰਟ ਹੈ ਤੇ ਕਈ ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਕੈਪਟਨ ਨੇ ਸਬੰਧਿਤ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜ਼ਖ਼ਮੀਆਂ ਨੂੰ ਤੁਰੰਤ ਪ੍ਰਭਾਵ ਨਾਲ ਪੂਰੀ ਮੈਡੀਕਲ ਸੇਵਾਵਾਂ ਦਿੱਤੀਆਂ ਜਾਣ।

moga amritsar main road buses accident

read this- ਪੰਜਾਬ ਭਵਨ ਪਹੁੰਚੇ ਕੈਪਟਨ, ਸਿੱਧੂ ਤੇ ਹੋਰ ਕਾਂਗਰਸੀ ਵਰਕਰ

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਈਆਂ ਬੱਸਾਂ 'ਚੋਂ ਇਕ ਬੱਸ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਸਮਾਗਮ ਲਈ ਜਾ ਰਹੀ ਸੀ, ਜਿਸ 'ਚ ਬਹੁਤ ਸਾਰੇ ਲੋਕ ਸਵਾਰ ਹਨ। ਪ੍ਰਾਈਵੇਟ ਬੱਸ ਸਰਕਾਰੀ ਬੱਸ ਨੂੰ ਤੇਜ਼ ਰਫ਼ਤਾਰ ਨਾਲ ਓਵਰਟੇਕ ਕਰ ਰਹੀ ਸੀ, ਜਿਸ ਨੇ ਸਰਕਾਰੀ ਬੱਸ ਨੂੰ ਆਹਮੋ-ਸਾਹਣਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਬਹੁਤ ਸਾਰੇ ਲੋਕ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਫਰੀਦਕੋਟ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਅਤੇ ਮੋਗਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਰਾਹਗੀਰਾਂ ਦਾ ਇਹ ਵੀ ਕਹਿਣਾ ਹੈ ਕਿ ਦੋਹਾਂ ਬੱਸਾਂ ਦੇ ਚਾਲਕਾਂ ਦੀ ਵੀ ਮੌਤ ਹੋ ਚੁੱਕੀ ਹੈ।

In The Market