LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

D Pharmacy Scam: ਕੈਮਿਸਟਾਂ ਦੇ ਰਿਕਾਰਡ ਦੀ ਜਾਂਚ ਸ਼ੁਰੂ, ਜਾਅਲੀ ਸਰਟੀਫਿਕੇਟ ਬਣਾਉਣ ਵਾਲੇ 9 ਕੈਮਿਸਟਾਂ ਨੂੰ ਕਾਬੂ

vijilance5698

ਮੋਹਾਲੀ:ਵਿਜੀਲੈਂਸ ਬਿਊਰੋ ਵੱਲੋਂ ਡੀ ਫਾਰਮੇਸੀ ਦੇ ਫਰਜ਼ੀ ਸਰਟੀਫਿਕੇਟਾਂ ਦੇ ਮਾਮਲੇ ਉੱਤੇ ਪੂਰੀ ਸਖ਼ਤੀ ਕੀਤੀ ਹੋਈ ਹੈ। ਵਿਜੀਲੈਂਸ ਵੱਲੋਂ ਜਾਅਲੀ ਸਰਟੀਫਿਕੇਟਾਂ ਵਾਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਵਿਜੀਲੈਂਸ ਨੇ ਪੁਲਿਸ ਦੇ ਸਹਿਯੋਗ ਨਾਲ ਕਈ ਥਾਵਾਂ ਉੱਤੇ ਛਾਪੇਮਾਰੀ ਕੀਤੀ ਅਤੇ ਜਾਂਚ ਕੀਤੀ। ਉਨ੍ਹਾਂ ਨੇ ਆਪਣੇ ਸਰਟੀਫਿਕੇਟ ਵਿਵਾਦਿਤ ਕਾਲਜਾਂ ਤੋਂ ਲਏ ਹਨ, ਇਸ ਲਈ ਕੈਮਿਸਟਾਂ ਦੇ ਰਿਕਾਰਡ ਦੀ ਜਾਂਚ ਕੀਤੀ ਜਾਵੇਗੀ ਕਿਉਂਕਿ ਇੱਕ ਦਿਨ ਪਹਿਲਾਂ ਹੀ ਵਿਜੀਲੈਂਸ ਨੇ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ 9 ਕੈਮਿਸਟਾਂ ਨੂੰ ਕਾਬੂ ਕੀਤਾ ਸੀ। 

ਫਿਲਹਾਲ ਪੁੱਛਗਿੱਛ ਦੌਰਾਨ ਕੁਝ ਨਾਂ ਸਾਹਮਣੇ ਆਏ ਹਨ, ਜਿਨ੍ਹਾਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮ ਸੁਪਰਡੈਂਟ ਅਸ਼ੋਕ ਕੁਮਾਰ, ਸਾਬਕਾ ਰਜਿਸਟਰਾਰ ਪ੍ਰਵੀਨ ਕੁਮਾਰ ਅਤੇ ਡਾਕਟਰ ਤੇਜਵੀਰ ਸਿੰਘ ਨੂੰ ਪੁੱਛਗਿੱਛ ਲਈ ਦੁਬਾਰਾ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਦੀ ਤਿਆਰੀ ਕਰ ਲਈ ਹੈ। ਧੋਖਾਧੜੀ ਦੇ ਸਾਹਮਣੇ ਆਉਣ ਤੋਂ ਬਾਅਦ ਵਿਜੀਲੈਂਸ ਨੂੰ ਇਹ ਗੱਲ ਸਪੱਸ਼ਟ ਹੋ ਗਈ ਕਿ ਪੰਜਾਬ ਦੇ ਕਾਲਜਾਂ ਦੇ ਸਰਟੀਫਿਕੇਟ ਜਾਅਲੀ ਦਸਤਾਵੇਜ਼ਾਂ ਦੀ ਮਦਦ ਨਾਲ ਤਿਆਰ ਕੀਤੇ ਗਏ ਸਨ। 

ਹੁਣ ਪੁਲਿਸ ਤਿੰਨਾਂ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਲਈ ਅਦਾਲਤ ਵਿਚ ਅਰਜ਼ੀ ਦੇਵੇਗੀ ਤਾਂ ਜੋ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾ ਸਕੇ। ਜਦੋਂ ਇਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਜਾਵੇਗਾ ਤਾਂ ਪੰਜਾਬ ਦੇ ਹੋਰ ਵੀ ਕਈ ਜ਼ਿਲ੍ਹਿਆਂ ਦੇ ਅਜਿਹੇ ਅਧਿਕਾਰੀਆਂ ਦੇ ਨਾਂ ਸਾਹਮਣੇ ਆਉਣਗੇ, ਜੋ ਰਿਸ਼ਵਤ ਲੈ ਕੇ ਫਰਜ਼ੀ ਰਿਕਾਰਡ ਦੇ ਸਹਾਰੇ ਦਾਖਲੇ ਤੋਂ ਬਾਅਦ ਸਰਟੀਫਿਕੇਟ ਬਣਾਉਂਦੇ ਸਨ।  

ਇਨ੍ਹਾਂ ਸਰਟੀਫਿਕੇਟਾਂ ਵਿਚੋਂ ਜ਼ਿਆਦਾਤਰ ਦੀ ਵਰਤੋਂ ਕੈਮਿਸਟ ਦੀਆਂ ਦੁਕਾਨਾਂ ਖੋਲ੍ਹਣ ਅਤੇ ਫਾਰਮਾਸਿਸਟਾਂ ਦੀ ਭਰਤੀ ਲਈ ਕੀਤੀ ਗਈ ਹੈ। ਜਾਂਚ 'ਚ ਕਈ ਵੱਡੇ ਨਾਂ ਸਾਹਮਣੇ ਆ ਸਕਦੇ ਹਨ, ਜਿਸ ਲਈ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਗ੍ਰਿਫ਼ਤਾਰ ਕੀਤੇ ਗਏ ਸਾਬਕਾ ਰਜਿਸਟਰਾਰ ਅਤੇ ਮੌਜੂਦਾ ਸੁਪਰਡੈਂਟ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ, ਪਰ ਉਹ ਇਸ ਗਠਜੋੜ ਵਿਚ ਸ਼ਾਮਲ ਕਈ ਕਾਲਜ ਸਟਾਫ਼ ਅਤੇ ਮੁਲਜ਼ਮਾਂ ਦੇ ਨਾਵਾਂ ਦਾ ਖੁਲਾਸਾ ਕਰਨਗੇ। 

 

In The Market