LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਗੁਰਪੁਰਬ ਮੌਕੇ ਸਿੱਖ ਸ਼ਰਧਾਲੂਆਂ ਨੂੰ ਵੱਡੀ ਸੌਗਾਤ, ਭਲਕੇ ਖੁਲ੍ਹੇਗਾ ਕਰਤਾਰਪੁਰ ਲਾਂਘਾ

16 nov 5

ਚੰਡੀਗੜ੍ਹ : ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰੀ ਮੰਤਰੀ ਅਮਿਤ ਸ਼ਾਹ (Amit Shah) ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ ਕਿ ਭਲਕੇ ਤੋਂ ਕਰਤਾਰਪੁਰ ਲਾਂਘਾ (Kartarpur Corridor) ਖੋਲ੍ਹਿਆ ਜਾਵੇਗਾ।ਉਨ੍ਹਾਂ ਨੇ ਲਗਾਤਾਰ ਦੋ ਟਵੀਟ ਕੀਤੇ ਹਨ। ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ 'ਇਸ ਨਾਲ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂਆਂ ਨੂੰ ਫਾਇਦਾ ਹੋਵੇਗਾ, ਇਕ ਵੱਡੇ ਫੈਸਲੇ ਵਿਚ ਪੀ.ਐੱਮ ਨਰੇਂਦਰਮੋਦੀ (Pm Modi) ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਭਲਕੇ 17 ਨਵੰਬਰ ਤੋਂ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਸਾਡੇ ਸਿੱਖ ਭਾਈਚਾਰੇ ਪ੍ਰਤੀ ਮੋਦੀ ਸਰਕਾਰ ਦੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ।'

ਦੂਜੇ ਟਵੀਟ ਵਿਚ ਉਨਾਂ ਨੇ ਲਿਖਿਆ ਹੈ ਕਿ 'ਦੇਸ਼ 19 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਮੈਨੂੰ ਯਕੀਨ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦਾ ਸਰਕਾਰ ਦਾ ਫੈਸਲਾ ਦੇਸ਼ ਭਰ ਵਿੱਚ ਖੁਸ਼ੀ ਅਤੇ ਖੁਸ਼ੀ ਨੂੰ ਹੋਰ ਵਧਾਏਗਾ।'

ਦੱਸ ਦਈਏ ਕਿ ਲੰਬੇ ਸਮੇਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਸੀ।  ਜਿਸਦੇ ਚਲਦਿਆਂ ਕੇਂਧਰ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਭਲਕੇ ਅਟਾਰੀ ਵਾਘਾ ਸਰਹੱਦ ਰਾਹੀਂ ਸਿੱਖ ਸ਼ਰਧਾਲੂਆਂ (Sikh devotees) ਦਾ ਪਹਿਲਾ ਜੱਥਾ ਪਾਕਿਸਤਾਨ (Pakistan) ਨਈ ਰਵਾਨਾ ਹੋਵੇਗਾ।ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਨੂੰ ਪਾਸਪੋਰਟ ਵੰਡ ਰਹੀ ਹੈ। ਜਿਸ ਵਿਚੋਂ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ 1046 ਪਾਸਪੋਰਟਾਂ ਚੋਂ 855 ਨੂੰ ਵੀਜ਼ੇ ਮਿਲੇ ਹਨ ਅਤੇ 191 ਲੋਕਾਂ ਦੇ ਨਾਮ ਕੱਟ ਦਿੱਤੇ ਗਏ ਹਨ।ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਲਈ ਅਟਾਰੀ ਵਾਘਾ ਸਰਹੱਦ 'ਤੇ ਲਿਜਾਉਣ ਲਾਈ ਬੱਸਾਂ,ਲੰਗਰ ਪਾਣੀ ਅਤੇ ਇਹਾਇਸ਼ ਲਾੀ ਪੁਖਤਾ ਇੰਤਜ਼ਾਮ ਕੀਤੇ ਗਏ ਹਨ,ਇਹ ਜੱਥਾ 26 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ।
 

In The Market