LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਰੋਡਵੇਜ਼-ਪਨਬਸ ਯੂਨੀਅਨ ਦੀ ਪੰਜਾਬ ਸਰਕਾਰ ਨੂੰ ਵੱਡੀ ਚਿਤਾਵਨੀ

hu852369

ਚੰਡੀਗੜ੍ਹ: ਪੰਜਾਬ ਵਿੱਚ ਮੁਲਾਜ਼ਮ ਅਤੇ ਸਰਕਾਰ ਆਹਮੋ-ਸਾਹਮਣੇ ਹਨ। ਪਹਿਲਾਂ ਪੰਜਾਬ ਵਿੱਚ ਪਟਵਾਰੀ-ਕਾਨੂੰਗੋ ਯੂਨੀਅਨ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ, ਫਿਰ ਡੀਸੀ ਦਫ਼ਤਰ ਮਨਿਸਟੀਰੀਅਲ ਸਟਾਫ਼ ਯੂਨੀਅਨ ਨੇ ਕਲਮਛੋੜ ਹੜਤਾਲ ਦਾ ਐਲਾਨ ਕਰ ਦਿੱਤਾ। ਜਿਸ ਨੂੰ ਸਰਕਾਰ ਨੇ ਬੈਕਫੁੱਟ 'ਤੇ ਆਉਂਦਿਆਂ ਮੌਕੇ 'ਤੇ ਹੀ ਮੰਗਾਂ ਮੰਨ ਕੇ ਮੁਲਤਵੀ ਕਰ ਦਿੱਤਾ।

ਹੁਣ ਪੰਜਾਬ ਰੋਡਵੇਜ਼-ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸੂਬੇ ਦੇ ਮੁੱਖ ਮੰਤਰੀ ਨੂੰ ਚਿਤਾਵਨੀ ਦਿੱਤੀ ਹੈ।ਯੂਨੀਅਨ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਇਸ ਵਾਰ 14 ਸਤੰਬਰ ਦੀ ਮੀਟਿੰਗ ਤੋਂ ਭੱਜਦੇ ਹਨ ਤਾਂ ਉਹ ਪੂਰੇ ਪੰਜਾਬ ਵਿੱਚ ਬੱਸਾਂ ਦਾ ਚੱਕਾ ਜਾਮ ਕਰਨਗੇ। ਅੱਜ ਪੰਜਾਬ ਭਰ ਦੇ ਬੱਸ ਡਿਪੂਆਂ ’ਤੇ ਰੈਲੀਆਂ ਕੀਤੀਆਂ ਗਈਆਂ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਚਲਾਉਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ ਅਤੇ ਟਰਾਂਸਪੋਰਟ ਮਾਫੀਆ ਵੱਲੋਂ ਟਰਾਂਸਪੋਰਟ ’ਤੇ ਵੀ ਕਬਜ਼ਾ ਕੀਤਾ ਜਾ ਰਿਹਾ ਹੈ।


ਯੂਨੀਅਨ ਦਾ ਕਹਿਣਾ ਹੈ ਕਿ ਇਸ ਵਾਰ ਉਨ੍ਹਾਂ ਨੂੰ ਚਿਤਾਵਨੀ ਦੇਣੀ ਪਈ ਹੈ ਕਿਉਂਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ 3-4 ਮੀਟਿੰਗਾਂ ਦੇ ਕੇ ਭੱਜ ਗਏ ਸਨ। ਅਧਿਕਾਰੀਆਂ ਨਾਲ 15 ਤੋਂ 16 ਵਾਰ ਮੀਟਿੰਗਾਂ ਕਰ ਚੁੱਕੇ ਹਨ ਪਰ ਕੋਈ ਹੱਲ ਨਹੀਂ ਨਿਕਲਿਆ। 

In The Market