LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਦੀ ਕੁੱਟਮਾਰ ਦੇ ਮਾਮਲੇ ’ਚ 13 ਵਿਦਿਆਰਥੀਆਂ ਖਿਲਾਫ ਕੇਸ ਦਰਜ, ਪੜ੍ਹੋ ਪੂਰੀ ਰਿਪੋਰਟ

dalki856932

ਪਟਿਆਲਾ: ਪੰਜਾਬੀ ਯੂਨੀਵਰਸਿਟੀ ਵਿਚ ਇਕ ਵਿਦਿਆਰਥਣ ਦੀ ਮੌਤ ਮਗਰੋਂ ਪ੍ਰੋ. ਸੁਰਜੀਤ ਸਿੰਘ ’ਤੇ ਉਸਨੂੰ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਾ ਕੇ ਪ੍ਰੋਫੈਸਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ 13 ਵਿਦਿਆਰਥੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਅਰਬਨ ਅਸਟੇਟ ਥਾਣੇ ਦੇ ਐਸ ਐਚ ਓ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ 13 ਵਿਚੋਂ 3 ਵਿਦਿਆਰਥੀਆਂ ਦੀ ਪਛਾਣ ਹੋ ਚੁੱਕੀ ਹੈ ਜਦੋਂ ਕਿ 10 ਦੀ ਪਛਾਣ ਕਰਨੀ ਬਾਕੀ ਹੈ।

ਵਿਦਿਆਰਥੀਆਂ ਨੇ ਪ੍ਰੋਫੈਸਰ ਖਿਲਾਫ਼ ਵੀਸੀ ਕੋਲ ਕੀਤੀ ਸ਼ਿਕਾਇਤ 
ਇਸ ਦੌਰਾਨ ਵਿਦਿਆਰਥੀਆਂ ਨੇ ਪ੍ਰੋਫੈਸਰ ਖਿਲਾਫ ਵਾਈਸ ਚਾਂਸਲਰ ਨੂੰ ਸ਼ਿਕਾਇਤ ਦਿੱਤੀ ਹੈ ਜਿਸ ਵਿਚ ਦੋਸ਼ ਲਾਇਆ ਹੈ ਕਿ ਪ੍ਰੋਫੈਸਰ ਕਲਾਸ ਵਿਚ ਵਿਦਿਆਰਥੀ ਨਾਲ ਇਤਰਾਜ਼ਯੋਗ ਤੇ ਭੱਦੀ ਸ਼ਬਦਾਵਲੀ ਵਰਤਦਾ ਹੈ। ਵਿਦਿਆਰਥੀਆਂ ਨੇ ਕਈ ਹੋਰ ਗੰਭੀਰ ਇਲਜ਼ਾਮ ਵੀ ਲਗਾਏ ਹਨ।

ਵੀਸੀ ਨੇ ਜਾਂਚ ਕਰਦਾ ਦਿੱਤਾ ਭਰੋਸਾ

ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਹਨਾਂ ਨੂੰ ਵਿਦਿਆਰਥੀਆਂ ਤੋਂ ਸ਼ਿਕਾਇਤਾਂ ਮਿਲੀਆਂ ਹਨ ਤੇ ਇਕ ਸੇਵਾ ਮੁਕਤ ਜੱਜ ਮਾਮਲੇ ਦੀ ਜਾਂਚ ਕਰੇਗਾ। ਉਨ੍ਹਾਂ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।


ਮ੍ਰਿਤਕ ਦੇ ਪਿਤਾ ਨੇ ਦਾਇਰ ਕੀਤੀ ਪੁਲਿਸ ਕੋਲ ਸ਼ਿਕਾਇਤ
ਮ੍ਰਿਤਕ ਲੜਕੀ ਦੇ ਪਿਤਾ ਨੇ ਪ੍ਰੋਫੈਸਰ ਖਿਲਾਫ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਆਪਣੀ ਸ਼ਿਕਾਇਤ ਵਿਚ ਲੜਕੀ ਦੇ ਪਿਤਾ ਨੇ ਕਿਹਾ ਕਿ ਪ੍ਰੋਫੈਸਰ ਉਹਨਾਂ ਦੀ ਕੁੜੀ ਨੂੰ ਮਾਨਸਿਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਦਾ ਸੀ। ਲੜਕੀ ਦੇ ਪਿਤਾ ਦਾ ਕਹਿਣਾ ਹੈ ਕਿ ਅਸੀਂ ਪ੍ਰਸ਼ਾਸ਼ਨ ਤੋਂ ਇਨਸਾਫ਼ ਦੀ ਮੰਗ ਕਰਦੇ ਹਾਂ।

ਕੀ ਹੈ ਪੂਰਾ ਮਾਮਲਾ 

ਬਠਿੰਡਾ ਦੀ ਰਹਿਣ ਵਾਲੀ 'ਵਰਸਿਟੀ ਦੀ ਵਿਦਿਆਰਥਣ ਦੀ ਘਰ ਵਿੱਚ ਮੌਤ ਹੋਣ ਮਗਰੋਂ ਵਿਦਿਆਰਥੀ ਜਥੇਬੰਦੀਆਂ ਵੱਲੋਂ ਪ੍ਰੋਫੈਸਰ ’ਤੇ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਉਂਦੇ ਹੋਏ ਮੋਰਚਾ ਖੋਲ੍ਹ ਦਿੱਤਾ ਹੈ। ਦੁਪਹਿਰ ਸਮੇਂ ਪ੍ਰੋਫੈਸਰ ਵਿਦਿਆਰਥੀਆਂ ਵਿਚਾਲੇ ਪੁੱਜੇ ਤਾਂ ਮਾਹੌਲ ਇਕਦਮ ਭਖ ਗਿਆ ਤੇ ਰੋਹ ਵਿੱਚ ਆਏ ਵਿਦਿਆਰਥੀਆਂ ਨੇ ਪ੍ਰੋਫੈਸਰ ਨਾਲ ਖਿੱਚ-ਧੂਹ ਵੀ ਕੀਤੀ। ਸੁਰੱਖਿਆ ਮੁਲਾਜ਼ਮਾਂ ਵੱਲੋਂ ਕਿਸੇ ਤਰ੍ਹਾਂ ਨਾਲ ਪ੍ਰੋਫੈਸਰ ਨੂੰ ਬਾਹਰ ਲਿਆਂਦਾ ਗਿਆ। ਯੂਨੀਵਰਸਿਟੀ ਵਿੱਚ ਇਸ ਦੌਰਾਨ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ।

 

In The Market