LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਗੈਂਗਸਟਰ ਲਖਬੀਰ ਲੰਡਾ 'ਤੇ ਮਾਮਲਾ ਦਰਜ, ਟਰੈਵਲ ਏਜੰਟ ਨੂੰ ਧਮਕਾਉਣ ਅਤੇ ਫਿਰੌਤੀ ਮੰਗਣ ਦੇ ਇਲਜ਼ਾਮ

landa5863

ਅੰਮ੍ਰਿਤਸਰ:  ਕੈਨੇਡਾ 'ਚ ਲੁਕੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਖਿਲਾਫ ਅੰਮ੍ਰਿਤਸਰ 'ਚ ਮਾਮਲਾ ਦਰਜ ਕੀਤਾ ਗਿਆ ਹੈ। ਅੱਤਵਾਦੀ ਲਾਂਡਾ 'ਤੇ ਫੋਨ 'ਤੇ ਧਮਕੀਆਂ ਦੇਣ ਅਤੇ 20 ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਦੋਸ਼ ਹੈ। ਇਹ ਧਮਕੀ ਭਰਿਆ ਕਾਲ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਵਿੱਚ ਐਸਜੀ ਟਰੈਵਲ ਨਾਮਕ ਆਈਲੈਟਸ ਕੋਚਿੰਗ ਸੈਂਟਰ ਦੇ ਮਾਲਕ ਨੂੰ ਆਇਆ ਸੀ। ਰਣਜੀਤ ਐਵੀਨਿਊ ਥਾਣੇ ਵਿੱਚ ਲਖਬੀਰ ਸਿੰਘ ਲੰਡਾ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

 ਲਖਬੀਰ ਸਿੰਘ ਲੰਡਾ ਨੇ ਫੋਨ ਉੱਤੇ ਉਸ ਟਰੈਵਲ ਏਜੰਟ ਕੋਲੋਂ 20 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਜਿਸ ਦੇ ਚੱਲਦੇ ਅੰਮ੍ਰਿਤਸਰ ਦੇ ਸਾਈਬਰ ਕ੍ਰਾਈਮ ਪੁਲਿਸ ਵੱਲੋਂ ਇਹ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਲਖਬੀਰ ਸਿੰਘ ਲੰਡਾ ਉੱਤੇ ਪਹਿਲਾਂ ਵੀ ਕਈ ਮਾਮਲੇ  ਦਰਜ ਹਨ। ਇਸ ਵੇਲੇ ਉਹ ਕੈਨੇਡਾ ਵਿੱਚ ਬੈਠਾ ਹੋਇਆ ਹੈ ਅਤੇ ਉਥੋਂ ਹੀ ਆਪਣਾ ਨੈਟਵਰਕ ਚਲਾ ਰਿਹਾ ਹੈ। ਇਹ ਵੀ ਪਤਾ ਚੱਲਿਆ ਹੈ ਕਿ ਅੰਮ੍ਰਿਤਸਰ ਦੇ ਰਣਜੀਤ ਐਵਨਿਊ ਇਲਾਕੇ ਦੇ ਵਿੱਚ ਐਸਜੀ ਟਰੈਵਲ ਏਜੰਟ ਨਾਂ ਦੇ ਆਈਲੈਟਸ ਕੋਚਿੰਗ ਸੈਂਟਰ ਦੇ ਮਾਲਕ ਨੂੰ ਇਹ ਫੋਨ ਉੱਤੇ ਫਿਰੌਤੀ ਮੰਗੀ ਗਈ ਹੈ। ਥਾਣਾ ਰਣਜੀਤ ਐਵਨਿਊ ਦੀ ਪੁਲਿਸ ਵੱਲੋਂ ਵੀ ਲਖਬੀਰ ਸਿੰਘ ਲੰਡਾ ਉੱਤੇ ਮਾਮਲਾ ਦਰਜ ਕੀਤਾ ਗਿਆ ਹੈ।

ਟਰੈਵਲ ਏਜੰਟ ਦੇ ਮਾਲਿਕ ਸਾਹਿਲ ਸ਼ਰਮਾ ਨੇ ਦੱਸਿਆ ਕਿ ਉਸ ਨੂੰ ਫੋਨ ਅਤੇ ਵਾਟਸਐਪ ਕਾਲ ਉੱਤੇ ਇਹ ਧਮਕੀ ਭਰਿਆ ਫੋਨ ਆਇਆ ਸੀ ਜਿਸ ਵਿੱਚ ਉਸ ਕੋਲੋਂ 20 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ ਤੇ ਲਖਬੀਰ ਸਿੰਘ ਲੰਡਾ ਵੱਲੋਂ ਕਿਹਾ ਗਿਆ ਕਿ ਜੇਕਰ 20 ਲੱਖ ਰੁਪਏ ਨਾ ਦਿੱਤਾ ਗਿਆ ਤੇ ਉਸ ਨੂੰ ਜਾਨੋ ਮਾਰ ਦਿੱਤਾ ਜਾਵੇਗਾ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਪਤਾ ਲੱਗਾ ਹੈ ਕਿ ਸਾਈਬਰ ਕ੍ਰਾਈਮ ਵਿਭਾਗ ਵੱਲੋਂ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਾਲ ਕਿੱਥੋਂ ਆਈ ਹੈ ਤੇ ਕਿਸ ਨੇ ਕੀਤੀ ਹੈ, ਇਸ ਦੇ ਬਾਰੇ ਵੀ ਪਤਾ ਲਗਾਇਆ ਜਾ ਰਿਹਾ ਹੈ।

In The Market