ਚੰਡੀਗੜ੍ਹ: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਹੁਕਮਾਂ ‘ਤੇ ਪੁਲਿਸ ਸਟੇਸ਼ਨ ਸਦਰ ਖਰੜ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਊਧਮ ਸਿੰਘ ਖਿਲਾਫ਼ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਖਿਜਰਾਬਾਦ ਨਿਵਾਸੀ ਪਰਮਜੀਤ ਸਿੰਘ ਤੋਂ ਪੁਲਿਸ ਮੁਲਾਜ਼ਮ ਊਧਮ ਸਿੰਘ ਅਸਿੱਧੇ ਢੰਗ ਨਾਲ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਪਰਮਜੀਤ ਸਿੰਘ ਵਲੋਂ ਇਸ ਸਬੰਧੀ ਵੀਡੀਓ ਬਣਾ ਕੇ ਵਾਈਰਲ ਕਰ ਦਿੱਤੀ ਗਈ ਸੀ।
ਜੋ ਕਿ ਹਲਕਾ ਖਰੜ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਧਿਆਨ ਵਿੱਚ ਆ ਗਈ। ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਐਸ.ਐਸ.ਪੀ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਸਨ। ਜਿਸ ‘ਤੇ ਕਾਰਵਾਈ ਕਰਦਿਆਂ ਊਧਮ ਸਿੰਘ ਖਿਲਾਫ ਥਾਣਾ ਸਦਰ ਖਰੜ ਵਿਖੇ ਐਫ.ਆਈ.ਆਰ. ਦਰਜ ਕਰਕੇ ਸਰਕਾਰੀ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿਸੇ ਵੀ ਤਰ੍ਹਾਂ ਦੀ ਰਿਸ਼ਵਤਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸ਼ਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਰੋਕਣ ਲਈ ਵੱਟਸਐਪ ਨੰਬਰ 95012 00200 ਜਾਰੀ ਕੀਤਾ ਗਿਆ ਹੈ ਜਿਸ ਉੱਤੇ ਵੀ ਲੋਕ ਭ੍ਰਿਸ਼ਟਾਚਾਰ ਸਬੰਧੀ ਆਪਣੀ ਸ਼ਿਕਾਇਤਾਂ ਦਰਜ ਕਰ ਸਕਦੇ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर