ਲੁਧਿਆਣਾ : ਇਥੋਂ ਦੀ ਇਕ ਫੈਕਟਰੀ (Factory) ਵਿਚ ਭਿਆਨਕ ਤਰੀਕੇ ਨਾਲ ਅੱਗ (Fire) ਲੱਗ ਗਈ। ਅੱਗ ਇੰਨੇ ਭਿਆਨਕ ਤਰੀਕੇ ਨਾਲ ਲੱਗੀ ਹੈ ਕਿ ਕਾਫੀ ਦੂਰੋਂ ਬਿਲਡਿੰਗ (Building) ਵਿਚੋਂ ਉਠਦਾ ਧੂੰਆਂ ਦੇਖਿਆ ਜਾ ਸਕਦਾ ਹੈ। ਅੱਗ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ (Fire brigade) ਦੀ ਟੀਮ ਮੌਕੇ ‘ਤੇ ਪਹੁੰਚ ਚੁੱਕੀਆਂ ਹਨ ਅਤੇ ਅੱਗ ‘ਤੇ ਕਾਬੂ ਪਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਲੁਧਿਆਣਾ-ਚੰਡੀਗੜ੍ਹ ਰੋਡ (Ludhiana-Chandigarh Road) ‘ਤੇ ਸਥਿਤ ਇਕ ਬਹੁ ਮੰਜ਼ਿਲਾ ਇਮਾਰਤ (Multi-storey building) ਨੂੰ ਲੱਗੀ ਹੈ। ਇਮਾਰਤ ਵਿਚ ਕਿੰਨੇ ਲੋਕ ਸਨ ਅਜੇ ਇਸ ਬਾਰੇ ਪਤਾ ਨਹੀਂ ਲੱਗ ਸਕਿਆ ਹੈ। Also Read: 25 ਰੁਪਏ ਸਸਤਾ ਹੋਵੇਗਾ ਪੈਟਰੋਲ-ਡੀਜ਼ਲ, Conditions apply
ਪ੍ਰਾਪਤ ਜਾਣਕਾਰੀ ਮੁਤਾਬਕ ਫੈਕਟਰੀ ਦੇ ਮਾਲਕ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਮਾਰਤ ‘ਚ ਲੱਗੀ ਅੱਗ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਹੀ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਅਤੇ ਅੱਗ ਬੁਝਾਊ ਦਸਤਾ ਉਥੇ ਗੱਡੀਆਂ ਲੈ ਕੇ ਪੁੱਜ ਗਿਆ ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ ਗਈ। ਫਿਲਹਾਲ ਅੱਗ ਲੱਗਣ ਦੇ ਕਾਰਣਾਂ ਦਾ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਫੈਕਟਰੀ ਮਾਲਕ ਨੂੰ ਜਦੋਂ ਨੁਕਸਾਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਫਿਲਹਾਲ ਅਜੇ ਕੋਈ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ਕਿ ਕਿੰਨਾ ਨੁਕਸਾਨ ਹੋਇਆ ਹੈ।




