LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਲੁਧਿਆਣਾ 'ਚ ਵੱਡੀ ਵਾਰਦਾਤ, ਜਿਗਰ ਦੇ ਟੋਟੇ ਨੇ ਪਿਓ ਦਾ ਕੀਤਾ ਕਤਲ, ਸਿਰ 'ਚ ਇੱਟਾਂ ਮਾਰ ਮਾਰ...

murder ludhian

ਲੁਧਿਆਣਾ ਤੋਂ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਿਗਰ ਦੇ ਟੋਟੇ ਪੁੱਤ ਨੇ ਆਪਣੇ ਪਿਤਾ ਦਾ ਸਿਰ ਵਿਚ ਇੱਟਾਂ ਮਾਰ-ਮਾਰ ਕਤਲ ਕਰ ਦਿੱਤਾ। ਉਸ ਨੇ ਆਪਣੇ ਪਿਤਾ ਦੇ ਸਿਰ 'ਤੇ ਇੱਟਾਂ ਨਾਲ ਹਮਲਾ ਕਰ ਦਿੱਤਾ। ਰੌਲਾ ਸੁਣ ਕੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਲੋਕਾਂ ਨੇ ਭੱਜ ਰਹੇ ਮੁਲਜ਼ਮ ਪੁੱਤ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਸ਼ਰਾਬ ਦੀਆਂ ਬੋਤਲਾਂ ਵੀ ਮਿਲੀਆਂ ਹਨ। 
 ਮ੍ਰਿਤਕ 65 ਸਾਲਾ ਲਕਸ਼ਮਣ ਦਾਸ ਦੇ ਜਵਾਈ ਕਿਸ਼ਨ ਬਹਾਦਰ ਨੇ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੂੰ ਦੱਸਿਆ ਕਿ ਉਸ ਦਾ ਸਾਲਾ ਸੂਰਜ ਆਪਣੇ ਪਿਤਾ ਲਕਸ਼ਮਣ ਨਾਲ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਅਕਸਰ ਝਗੜਾ ਕਰਦਾ ਸੀ। ਉਹ ਪਿਛਲੇ 25 ਸਾਲਾਂ ਤੋਂ ਲੁਧਿਆਣਾ ਵਿੱਚ ਰਹਿ ਰਹੇ ਹਨ ਪਰ ਦੋਵੇਂ ਜੀਵਨ ਨਗਰ 'ਚ ਵੱਖਰੇ-ਵੱਖਰੇ ਕਮਰਿਆਂ 'ਚ ਕਿਰਾਏ 'ਤੇ ਰਹਿੰਦੇ ਹਨ। 
24 ਮਾਰਚ ਨੂੰ ਸਾਲੇ ਸੂਰਜ ਦੀ ਆਪਣੇ ਪਿਤਾ ਨਾਲ ਲੜਾਈ ਹੋ ਗਈ। ਦੋਵਾਂ ਵਿਚਾਲੇ ਝਗੜਾ ਇੰਨਾ ਵੱਧ ਗਿਆ ਕਿ ਸੂਰਜ ਨੇ ਕਮਰੇ 'ਚ ਹੀ ਪਿਤਾ ਲਕਸ਼ਮਣ  'ਤੇ ਹਮਲਾ ਕਰ ਦਿਤਾ। ਉਸ ਦੀ ਕੁੱਟਮਾਰ ਕੀਤੀ ਤੇ ਸਿਰ 'ਤੇ ਇੱਟਾਂ ਮਾਰ ਕੇ ਉਸ ਦਾ ਕਤਲ ਕਰ ਦਿਤਾ। ਲਕਸ਼ਮਣ ਦੀਆਂ 2 ਬੇਟੀਆਂ ਹਨ।
ਕਿਸ਼ਨ ਅਨੁਸਾਰ ਰੌਲਾ ਸੁਣ ਕੇ ਆਸ-ਪਾਸ ਦੇ ਲੋਕਾਂ ਨੇ ਤੁਰੰਤ ਮੁਲਜ਼ਮ ਸੂਰਜ ਨੂੰ ਫੜ ਲਿਆ। ਉਨ੍ਹਾਂ ਖੂਨ ਨਾਲ ਲੱਥਪੱਥ ਲਕਸ਼ਮਣ ਨੂੰ ਡਾਕਟਰ ਕੋਲ ਲੈ ਗਏ ਪਰ ਉਦੋਂ ਨੂੰ ਉਸ ਦੀ ਮੌਤ ਹੋ ਗਈ ਸੀ। ਘਟਨਾ ਵਾਲੀ ਥਾਂ 'ਤੇ ਲੋਕਾਂ ਨੇ ਮੁਲਜ਼ਮ ਪੁੱਤਰ ਸੂਰਜ ਨੂੰ ਫੜ ਲਿਆ। ਮੌਕੇ 'ਤੇ ਪਹੁੰਚੀ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ।

In The Market