LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅੱਜ ਪੰਜਾਬ ਆਉਣਗੇ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ, ਸੀਐਮ ਮਾਨ, ਉਮੀਦਵਾਰਾਂ ਤੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ

sanjay maan new

ਕੁਝ ਦਿਨ ਪਹਿਲਾਂ ਹੀ ਜੇਲ੍ਹ ਵਿਚੋਂ ਰਿਹਾਅ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਅੱਜ ਪੰਜਾਬ ਆਉਣਗੇ। ਆਮ ਆਦਮੀ ਪਾਰਟੀ (ਆਪ) ਲੋਕ ਸਭਾ ਚੋਣਾਂ ਲਈ ਰਣਨੀਤੀ ਬਣਾਉਣ ਲਈ ਉਹ ਸੀਐਮ ਭਗਵੰਤ ਮਾਨ  ਤੇ ਪਾਰਟੀ ਦੇ ਪੰਜਾਬ ਦੇ ਹੋਰ ਆਗੂਆਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਅੱਜ ਮੁੱਖ ਮੰਤਰੀ ਨਿਵਾਸ ਉਤੇ ਹੋਣ ਜਾ ਰਹੀ ਹੈ। ਜਾਣਕਾਰੀ ਅਨੁਸਾਰ ਉਹ ਇਸ ਦੌਰਾਨ ਸੀਐਮ ਮਾਨ ਦੀ ਨਵਜੰਮੀ ਧੀ ਨਿਆਮਤ ਕੌਰ ਨੂੰ ਆਸ਼ੀਰਵਾਦ ਵੀ ਦੇਣਗੇ। ਸੰਜੇ ਸਿੰਘ ਨਾਲ ਜਥੇਬੰਦੀ ਦੇ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੀ ਹਾਜ਼ਰ ਹੋਣਗੇ। ਮੀਟਿੰਗ ਦੁਪਹਿਰ 1 ਵਜੇ ਸ਼ੁਰੂ ਹੋਵੇਗੀ। ਮੀਟਿੰਗ ਵਿੱਚ ਸੂਬੇ ਦੇ ਸਾਰੇ 92 ਵਿਧਾਇਕ ਅਤੇ ਲੋਕ ਸਭਾ ਚੋਣਾਂ ਲਈ ਐਲਾਨੇ ਗਏ ਉਮੀਦਵਾਰ ਤੇ ਆਗੂ ਹਾਜ਼ਰ ਰਹਿਣਗੇ। ਇਸ ਦੌਰਾਨ ਹਰ ਮੁੱਦੇ ਉਤੇ ਵਿਚਾਰ ਚਰਚਾ ਹੋਵੇਗੀ।
ਦੱਸ ਦੇਈਏ ਕਿ ‘ਆਪ’ ਇਸ ਵਾਰ 13 ਦੀਆਂ 13 ਸੀਟਾਂ ਉਤੇ ਜਿੱਤ ਹਾਸਲ ਕਰਨ ਲਈ ਪੂਰਾ ਜ਼ੋਰ ਲਾ ਰਹੀ ਹੈ। ਲੋਕ ਸਭਾ ਚੋਣਾਂ (2022) ਅਤੇ ਵਿਧਾਨ ਸਭਾ ਚੋਣਾਂ ‘ਚ ਜਿੱਤ ਨੂੰ ਦੁਹਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸੇ ਤਹਿਤ ਮੀਟਿੰਗਾ ਦਾ ਦੌਰ ਪੂਰੇ ਜ਼ੋਰਾਂ ਉਤੇ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਵਾਰ ਮੀਟਿੰਗ ਕਰਕੇ ਸਾਰੇ ਹਲਕਿਆਂ ਦੇ ਉਮੀਦਵਾਰਾਂ, ਵਿਧਾਇਕਾਂ ਅਤੇ ਮੰਤਰੀਆਂ ਤੋਂ ਫੀਡਬੈਕ ਲੈ ਰਹੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਪਾਰਟੀ ਦੀ ਤਾਕਤ ਕਹੇ ਜਾਣ ਵਾਲੇ ਵਲੰਟੀਅਰਾਂ ਨਾਲ ਵੀ ਪਹਿਲੀ ਵਾਰ ਮੀਟਿੰਗ ਕੀਤੀ ਹੈ, ਜਦੋਂਕਿ ਡਾ. ਸੰਦੀਪ ਪਾਠਕ ਜ਼ਿਲ੍ਹਾ ਪੱਧਰ ਉਤੇ ਮੀਟਿੰਗਾਂ ਕਰ ਰਹੇ ਹਨ। ਇਸ ਦੇ ਨਾਲ ਹੀ ਹੁਣ ਸੰਜੇ ਸਿੰਘ ਨੇ ਵੀ ਐਂਟਰੀ ਕਰ ਲਈ ਹੈ। ਪਾਰਟੀ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਆਮਦ ਚੋਣਾਂ ਵਿੱਚ ਲਾਹੇਵੰਦ ਰਹੇਗੀ।

In The Market