ਮੁਹਾਲੀ : ਆਪ ਸੰਯੋਜਕ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੋਹਾਲੀ ਵਿਖੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਸੀ.ਐੱਮ. ਚਿਹਰਾ ਭਗਵੰਤ ਮਾਨ ਨੂੰ ਐਲਾਨ ਦਿੱਤਾ ਗਿਆ। 93.3 ਫੀਸਦੀ ਲੋਕਾਂ ਨੇ ਭਗਵੰਤ ਮਾਨ ਨੂੰ ਚੁਣਿਆ। ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਿਆਸੀ ਪਾਰਟੀਆਂ ਪੱਬਾਂ ਭਾਰ ਹਨ ਅਤੇ ਹਰ ਪਾਰਟੀ ਵਲੋਂ ਆਪੋ-ਆਪਣੇ ਪੱਧਰ ‘ਤੇ ਦਮਖਮ ਦਿਖਾਇਆ ਜਾ ਰਿਹਾ ਹੈ। Also Read : ਆਪ ਦਾ ਇਹ ਧਾਕੜ ਹੋਵੇਗਾ ਸੀ.ਐੱਮ. ਉਮੀਦਵਾਰ, ਛੇਤੀ ਹੋਵੇਗਾ ਐਲਾਨ
ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਪਿਛਲੇ ਸਾਲ ਜੂਨ ਵਿੱਚ ਕਿਹਾ ਸੀ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਸਿੱਖ ਭਾਈਚਾਰੇ ਵਿੱਚੋਂ ਹੋਵੇਗਾ ਅਤੇ ਪੂਰੇ ਪੰਜਾਬ ਨੂੰ ਆਪਣੀ ਚੋਣ ’ਤੇ ਮਾਣ ਹੋਵੇਗਾ। ‘ਆਪ’ ਹੁਣ ਤੱਕ ਪੰਜਾਬ ਅਸੈਂਬਲੀ ਚੋਣਾਂ ਲਈ 112 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਪਾਰਟੀ ਵੱਲੋਂ ਇਨ੍ਹਾਂ ਚੋਣਾਂ ਦੌਰਾਨ ਪੂਰੀ ਤਾਣ ਲਾਈ ਜਾ ਰਹੀ, ਹਾਲਾਂਕਿ ਕਈ ਹਲਕਿਆਂ ਵਿੱਚ ਪਾਰਟੀ ਵਿੱਚ ਅਸੰਤੋਸ਼ ਵੀ ਪੈਦਾ ਹੋ ਚੁੱਕਾ ਹੈ। ਸੰਗਰੂਰ ਤੋਂ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਭਗਵੰਤ ਮਾਨ ਮੁੱਖ ਮੰਤਰੀ ਦੇ ਉਮੀਦਵਾਰਾਂ ਦੀ ਦੌੜ ਵਿੱਚ ਸਭ ਤੋਂ ਮੂਹਰੇ ਹਨ।



