LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਆਪ ਦੇ ਵਫਦ ਨੂੰ ਨਹੀਂ ਮਿਲੀ ਕਰਤਾਰਪੁਰ ਜਾਣ ਦੀ ਇਜਾਜ਼ਤ

18 nov 291

ਚੰਡੀਗੜ੍ਹ : ਕਰਤਾਰਪੁਰ ਲਾਂਘਾ ਖੁੱਲ੍ਹਣ ਨੂੰ ਲੈ ਕੇ ਸੂਬੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਕਰਤਾਰਪੁਰ ਸਾਹਿਬ (Kartarpur Sahib) ਦੇ ਦਰਸ਼ਨਾਂ ਲਈ ਆਹਮੋ-ਸਾਹਮਣੇ ਹਨ। ਇਸੇ ਕਾਰਨ ਬੀਤੇ ਦਿਨ ‘ਆਪ’ ਵਿਧਾਇਕ ਵੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ ਸਨ ਪਰ ਦੱਸਿਆ ਜਾ ਰਿਹਾ ਹੈ ਕਿ ‘ਆਪ’ ਵਿਧਾਇਕਾਂ ਨੂੰ ਵਿਦੇਸ਼ ਮੰਤਰਾਲੇ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਇਜਾਜ਼ਤ ਨਹੀਂ ਦਿੱਤੀ ਗਈ। ਦੱਸ ਦੇਈਏ ਕਿ ‘ਆਪ’ ਆਗੂ ਭਗਵੰਤ ਮਾਨ (Bhagwant Mann) ਦੀ ਅਗਵਾਈ ‘ਚ ਇਹ ਵਿਧਾਇਕ ਭਲਕੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਸਨ।

Also Read : ਬਿਕਰਮ ਮਜੀਠੀਆ ਵੱਲੋਂ ਦਾਇਰ ਪਟੀਸ਼ਨ ’ਤੇ ਹੁਣ 6 ਦਸੰਬਰ ਨੂੰ ਹੋਵੇਗੀ ਹਾਈਕੋਰਟ ’ਚ ਸੁਣਵਾਈ

ਜ਼ਿਕਰਯੋਗ ਹੈ ਕਿ ਸੀ.ਐਮ. ਚੰਨੀ (CM Channi)  ਦੀ ਅਗਵਾਈ ਹੇਠ ਪੰਜਾਬ ਦੀ ਸਮੁੱਚੀ ਕੈਬਨਿਟ ਅੱਜ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਪਰਤ ਆਈ ਹੈ। ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu') ਨੂੰ ਵੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੀ 20 ਨਵੰਬਰ ਨੂੰ ਕਰਤਾਰਪੁਰ ਸਾਹਿਬ ਜਾਣਗੇ।

In The Market