ਚੰਡੀਗੜ੍ਹ : 2022 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਆਮ ਆਦਮੀ ਪਾਰਟੀ (AAP) ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਨੇ ਰੋਪੜ ਤੋਂ ਵਿਧਾਇਕ ਸੰਦੋਆ ਦੀ ਟਿਕਟ ਕੱਟ ਦਿੱਤੀ ਹੈ ਅਤੇ ਹੁਣ ਉਨ੍ਹਾਂ ਦੀ ਥਾਂ ਦਿਨੇਸ਼ ਚੱਢਾ ਨੂੰ ਟਿਕਟ ਦਿੱਤੀ ਗਈ ਹੈ। ਇਸੇ ਤਰ੍ਹਾਂ ਮਾਨਸਾ ਤੋਂ ਵਿਜੇ ਸਿੰਗਲਾ ਅਤੇ ਡੇਰਾਬੱਸੀ ਤੋਂ ਕੁਲਜੀਤ ਰੰਧਾਵਾ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
Also Read : ਅੰਬਾਲਾ-ਦਿੱਲੀ ਹਾਈਵੇਅ ‘ਤੇ ਆਪਸ ‘ਚ ਭਿੜੀਆਂ 3 ਬੱਸਾਂ, 5 ਦੀ ਮੌਤ, 10 ਜ਼ਖਮੀ
ਪੰਜਾਬ ‘ਚ ਅਗਲੇ ਕੁਝ ਮਹੀਨਿਆਂ ‘ਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ ਅਤੇ ਸਿਆਸੀ ਉਤਸ਼ਾਹ ਕਾਫੀ ਵਧ ਗਿਆ ਹੈ। ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਪੰਜਾਬ ਦੀ ਸੱਤਾ ‘ਤੇ ਕਾਬਜ਼ ਹੋਣ ਦੀ ਕੋਸ਼ਿਸ਼ ਕਰ ਰਹੀ ਹੈ, ਇਸੇ ਦੌਰਾਨ ਪਾਰਟੀ ਨੇ ਐਤਵਾਰ ਨੂੰ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ ਹੈ। ਇਸੇ ਤਹਿਤ ਅੱਜ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ।





