ਲੁਧਿਆਣਾ: ਲੁਧਿਆਣਾ ਦੇ ਆਤਮ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਨਸ਼ਾ ਕਰ ਰਹੇ ਨੌਜਵਾਨ ਦੇ ਅਚਾਨਕ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਇਹ ਵੀਡੀਓ ਸਾਰੇ ਪਾਸੇ ਵਾਇਰਲ ਹੋ ਰਹੀ ਹੈ। ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਆਤਮ ਨਗਰ ਤੋਂ ਐਮਐਲਏ ਕੁਲਵੰਤ ਸਿੰਘ ਸਿੱਧੂ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਜਿਸ 'ਚ ਵਿਧਾਇਕ ਇਕ ਨੌਜਵਾਨ ਨੂੰ ਥੱਪੜ ਜੜ ਰਹੇ ਹਨ, ਕਥਿਤ ਤੌਰ 'ਤੇ ਨੌਜਵਾਨ 'ਤੇ ਨਸ਼ਾ ਕਰਨ ਦੇ ਇਲਜ਼ਾਮ ਲੱਗੇ ਹਨ।
ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਮਾਰਿਆ ਥੱਪੜ
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਗੱਲ ਸੁਣਨ ਤੋਂ ਪਹਿਲਾਂ ਹੀ ਉਹ ਸ਼ਾਇਦ ਕੈਮਰੇ ਅੱਗੇ ਤੈਸ਼ 'ਚ ਆ ਗਏ ਤੇ ਵਿਧਾਇਕ ਨੇ ਨੌਜਵਾਨ ਦੇ ਥੱਪੜ ਮਾਰ ਦਿੱਤਾ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਨੌਜਵਾਨ ਨੂੰ ਆਪਣੀ ਗੱਲ ਕਹਿਣ ਦਾ ਮੌਕਾ ਤੱਕ ਨਹੀਂ ਮਿਲਿਆ। ਨੌਜਵਾਨ ਤੇ ਵਿਧਾਇਕ ਦੀ ਇਹ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ।
ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ
ਵਿਧਾਇਕ ਵੱਲੋਂ ਥੱਪੜ ਮਾਰਨ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਇਹ ਵੀਡੀਓ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਵਿਧਾਇਕ ਦਾ ਕਹਿਣਾ ਹੈ ਕਿ ਨੌਜਵਾਨ ਨਸ਼ਾ ਕਰਦਾ ਸੀ ਉਸ ਨੂੰ ਰੋਕਿਆ ਸੀ ਇਸ ਕਰਕੇ ਥੱਪੜ ਮਾਰਿਆ ਸੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Amit Shah: महाराष्ट्र के हिंगोली में चुनाव आयोग के अधिकारियों ने अमित शाह के हेलीकॉप्टर का किया निरीक्षण
Crime News: गुजरात के पोरबंदर से 500 किलो ड्रग्स बरामद, कीमत 700 करोड़ रुपये से ज्यादा
Winter Tips: सर्दियों के मौसम में बार-बार लगती है सर्दी? शरीर को गर्म रखने के लिए आज ही अपनाएं ये तरीके