LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'ਮੰਨ ਗਏ ਕਿਸਾਨ',ਜਲਦ ਕਰਨਗੇ ਰੇਲਵੇ ਟ੍ਰੈਕ ਖਾਲੀ

28 dec 8

ਚੰਡੀਗੜ੍ਹ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾ ਨੂੰ ਲੈਕੇ ਰੇਲਵੇ ਟ੍ਰੈਕ 'ਤੇ ਧਰਨਾ ਦਿੱਤਾ ਜਾ ਰਿਹਾ ਸੀ। ਜਿਸ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਸਾਨ ਆਗੂ ਸਰਵਣਜੀਤ ਸਿੰਘ ਪੰਧੇਰ (Sarwanjit Singh Pandher) ਨਾਲ ਮੀਟਿੰਗ ਕੀਤੀ ਹੈ।ਜਿਸ ਵਿਚ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇਗਾ।ਮੀਟਿੰਗ ਵਿਚ ਬਣੀ ਸਹਿਮਤੀ ਮੁਤਾਬਕ ਕਿਸਾਨਾਂ ਨੇ ਆਪਣਾ ਧਰਨਾ ਮੁਲਤਵੀ ਕਰ ਦਿੱਤਾ ਹੈ।ਜ਼ਿਕਰਯੋਗ ਹੈ ਕਿ ਹੁਣ ਅਗਲੀ ਮੀਟਿੰਗ 4 ਜਨਵਰੀ 2022 ਨੂੰ ਹੋਵੇਗੀ।  

Also Read : ਦੁਨਿਆ ਦੇ ਸਭ ਤੋਂ ਠੰਡੇ ਸੂਬੇ ਜਿੱਥੇ ਸਿਫਰ ਤੋਂ ਵੀ ਹੇਠਾਂ ਰਹਿੰਦਾ ਪਾਰਾ,ਦੇਖੋ ਖੂਬਸੂਰਤ ਤਸਵੀਰਾਂ

 

ਦੱਸ ਦਈਏ ਕਿ ਕਿਸਾਨ ਸੰਘ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ  ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ‘ਰੇਲ ਰੋਕੋ ਅੰਦੋਲਨ’ ਸ਼ੁਰੂ ਕੀਤਾ ਗਿਆ ਅਤੇ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਰੇਲ ਟਰੈਕ ’ਤੇ ਧਰਨਾ ਲਗਾ ਦਿੱਤਾ, ਜਿਸ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋ ਰਹੀ ਸੀ ।

In The Market