LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਵਾਸਤੂ ਸ਼ਾਸਤਰ ਮੁਤਾਬਕ ਨੀਂਹ ਰੱਖਣ ਲਈ ਪੰਡਿਤ ਨੂੰ ਲੈ ਕੇ ਆਉਂਦੇ ਨਾਲ ਹਾਦਸਾ, ਦੋਵਾਂ ਦੀ ਦਰਦਨਾਕ ਮੌਤ

accident abohar new

ਅਬੋਹਰ-ਨਵੇਂ ਮਕਾਨ ਦਾ ਕੰਮ ਵਾਸਤੂ ਸ਼ਾਸਤਰ ਅਨੁਸਾਰ ਕਰਵਾਉਣ ਲਈ ਪੰਡਿਤ ਨੂੰ ਲੈ ਕੇ ਆਉਂਦਾ ਵਿਅਕਤੀ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿਚ ਦੋਵਾਂ ਦੀ ਦਰਦਨਾਕ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਰਮੇਸ਼ ਸ਼ਰਮਾ ਵਾਸੀ ਪਿੰਡ ਕਿੱਲਿਆਂਵਾਲੀ ਅਤੇ ਜਗਨੰਦਨ ਪੁੱਤਰ ਦਲ ਸਿੰਘ ਵਾਸੀ ਪਿੰਡ ਫੁੱਲੂਖੇੜਾ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਪਿੰਡ ਕਿੱਲਿਆਂਵਾਲੀ ਵਾਸੀ ਅਤੇ ਪੰਡਤਾਈ ਦਾ ਕੰਮ ਕਰਨ ਵਾਲੇ ਰਮੇਸ਼ ਸ਼ਰਮਾ (65) ਦੇ ਪੁੱਤ ਪਵਨ ਕੁਮਾਰ ਨੇ ਦੱਸਿਆ ਕਿ ਉਸ ਦਾ ਪਿਤਾ ਸਵੇਰੇ 8 ਵਜੇ ਸਕੂਟੀ ’ਤੇ ਘਰੋਂ ਨਿਕਲਿਆ ਸੀ ਅਤੇ ਕਰੀਬ 10 ਵਜੇ ਉਨ੍ਹਾਂ ਨੂੰ ਇਸ ਘਟਨਾ ਬਾਰੇ ਜਾਣਕਾਰੀ ਮਿਲੀ। ਉੱਥੇ ਹੀ ਸਰਕਾਰੀ ਹਸਪਤਾਲ ’ਚ ਪੁੱਜੇ ਮ੍ਰਿਤਕ ਜਗਨੰਦਨ ਪੱਪੀ ਦੇ ਪੁੱਤਰ ਰੁਪਿੰਦਰ ਨੇ ਦੱਸਿਆ ਕਿ ਉਸ ਨੇ ਆਪਣੇ ਨਵੇਂ ਮਕਾਨ ਦੀ ਉਸਾਰੀ ਦਾ ਕੰਮ ਸ਼ੁਰੂ ਕਰਨਾ ਸੀ, ਜਿਸ ਦਾ ਨੀਂਹ ਪੱਥਰ ਵਾਸਤੂ ਸ਼ਾਸਤਰ ਅਨੁਸਾਰ ਕਰਵਾਉਣ ਲਈ ਉਸ ਦਾ ਪਿਤਾ ਪੰਡਿਤ ਰਮੇਸ਼ ਸ਼ਰਮਾ ਨੂੰ ਲੈਣ ਦੇ ਲਈ ਆਇਆ ਸੀ। 
ਉਸ ਨੇ ਦੱਸਿਆ ਕਿ ਰਮੇਸ਼ ਸ਼ਰਮਾ ਅਤੇ ਜਗਨੰਦਨ ਪੱਪੀ ਜਦ ਸੀਤੋ ਰੋਡ ’ਤੇ ਸਥਿਤ ਇਕ ਸਕੂਲ ਸਾਹਮਣੇ ਪਹੁੰਚੇ ਤਾਂ ਸਾਹਮਣਿਓਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਇਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਸੜਕ ਸੁਰੱਖਿਆ ਫੋਰਸ ਦੇ ਸਹਾਇਕ ਸਬ ਇੰਸਪੈਕਟਰ ਕਾਂਸ਼ੀਰਾਮ ਨੇ ਦੋਵਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ, ਉਥੇ ਹੀ ਟੱਕਰ ਮਾਰਨ ਵਾਲੇ ਕਾਰ ਚਾਲਕ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ।

In The Market