ਚੰਡੀਗੜ੍ਹ : ਜਥੇਬੰਦੀ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ। ਅੱਜ ਤੀਜੇ ਦਿਨ ਵੀ ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਭਾਲ ਸਬੰਧੀ ਸਰਚ ਆਪ੍ਰੇਸ਼ਨ ਜਾਰੀ ਹੈ। ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖਿਲਾਫ ਹੋਈ ਕਾਰਵਾਈ ਸਬੰਧੀ ਬੀਤੇ ਦਿਨੀਂ ਸਾਂਸਦ ਸਿਮਰਨਜੀਤ ਸਿੰਘ ਮਾਨ ਵੱਲੋਂ ਇਕ ਬਿਆਨ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਟਵਿੱਟਰ ਅਕਾਊਂਟ ਭਾਰਤ ਵਿਚ ਬੈਨ ਕਰ ਦਿੱਤਾ ਗਿਆ ਹੈ। ਟਵਿੱਟਰ ਅਕਾਊਂਟ ਬੰਦ ਕਰਨ ਦੇ ਨਾਲ ਹੀ ਸਰਕਾਰ ਨੇ ਮਾਨ ਕੋਲੋਂ ਕਾਨੂੰਨੀ ਜਵਾਬ ਮੰਗਿਆ ਹੈ।
ਸਿਮਰਨਜੀਤ ਸਿੰਘ ਮਾਨ ਦਾ ਵੱਡਾ ਬਿਆਨ
ਸ਼੍ਰੋਮਣੀ ਅਕਾਲੀ ਦਲ (ਅ) ਦੇ ਸਾਂਸਦ ਸਿਮਰਨਜੀਤ ਸਿੰਘ ਮਾਨ ਨੇ ਪੁਲਿਸ ਵੱਲੋਂ ਕੀਤੀ ਗਈ ਅੰਮ੍ਰਿਤਪਾਲ ਖਿਲਾਫ ਕਾਰਵਾਈ ਉਤੇ ਬੋਲਦਿਆਂ ਕਿਹਾ ਸੀ ਕਿ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਝੂਠੇ ਮੁਕਾਬਲੇ ਵਿਚ ਮਾਰ ਸਕਦੀ ਹੈ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਡਰ ਹੈ ਕਿ ਪੁਲਿਸ ਝੂਠੇ ਐਨਕਾਊਂਟਰ ਵਿਚ ਅੰਮ੍ਰਿਤਪਾਲ ਨੂੰ ਫਾਂਸੀ ਦੇ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਸਮੁੱਚੀ ਸਿੱਖ ਕੌਮ ਦਾ ਤਿੱਕਾ ਪ੍ਰਤੀਕਰਮ ਹੋਵੇਗਾ। ਸਿਮਰਨਜੀਤ ਸਿੰਘ ਮਾਨ ਦੇ ਬਿਆਨ ਤੋਂ ਬਾਅਦ ਸਰਕਾਰ ਨੇ ਟਵਿੱਟਰ ਅਕਾਊਂਟ ਬੰੰਦ ਕਰ ਦਿੱਤਾ ਹੈ।
ਅੰਮ੍ਰਿਤਪਾਲ ਨੂੰ ਲੈ ਕੇ ਪੁਲਿਸ ਦਾ ਦਾਅਵਾ-
ਅੰਮ੍ਰਿਤਪਾਲ ਸਿੰਘ ਦੇ ਡਰਾਈਵਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸਦੀ ਮਰਸੀਡੀਜ਼ ਕਾਰ ਨੂੰ ਵੀ ਪੁਲਿਸ ਨੇ ਜ਼ਬਤ ਕਰ ਲਿਆ ਹੈ। ਮਿਲੀ ਜਾਣਕਾਰੀ ਕਾਰ ‘ਚੋਂ ਵੱਡੀ ਮਾਤਰਾ ‘ਚ ਹਥਿਆਰ ਬਰਾਮਦ ਕੀਤੇ ਗਏ ਹਨ।



