LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅਰਦਾਸ ਕਰਵਾਉਣ ਮਗਰੋਂ ਆਵਾਜ਼ ਆਈ ਵਾਪਸ, ਯੂਕੇ ਦੇ ਪਰਿਵਾਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸ਼ੁਕਰਾਨਾ, ਟਰੈਕਟਰ ਕੀਤਾ ਭੇਟ

child voice

ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਸ੍ਰੀ ਹਰਿਮੰਦਰ ਸਾਹਿਬ ਤੋਂ ਲੱਖਾਂ ਸ਼ਰਧਾਲੂਆਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਇਨਾਂ ਹੀ ਨਹੀਂ, ਇੱਥੋਂ ਕਈਆਂ ਦੇ ਸਰੀਰਕ ਵਿਕਾਰ ਵੀ ਦੂਰ ਹੋ ਚੁੱਕੇ ਹਨ। ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਸ਼ਰਧਾਲੂਆਂ ਦੀਆਂ ਬਿਮਾਰੀਆਂ ਦੂਰ ਹੋਈਆਂ, ਉਨ੍ਹਾਂ ਦੀ ਦਿਵਿਆਂਗਤਾ ਦੂਰ ਹੋਈ। ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਯੂਕੇ ਤੋਂ ਆਏ ਪਰਿਵਾਰ ਵੱਲੋਂ ਗੁਰੂ ਘਰ ਕੀਤੀਆਂ ਅਰਦਾਸਾਂ ਪ੍ਰਵਾਨ ਹੋਈਆਂ ਅਤੇ ਪਰਿਵਾਰ ਦਾ ਪੁੱਤਰ ਬੋਲਣ ਲੱਗ ਗਿਆ। ਪਰਿਵਾਰ ਨੇ ਸ਼ੁਕਰਾਨੇ ਵੱਜੋਂ ਗੁਰੂ ਘਰ ਵਿਚ ਟਰੈਕਟਰ ਭੇਟ ਕੀਤਾ। ਇਸ ਦੌਰਾਨ ਬੱਚੇ ਦੇ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਬੋਲਣ ਤੋਂ ਅਸਮਰੱਥ ਸੀ ਅਤੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕਰਵਾਈ ਅਤੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ, ਜਿਸ ਤੋਂ ਥੋੜੇ ਸਮੇਂ ਬਾਅਦ ਉਨ੍ਹਾਂ ਦਾ ਪੁੱਤਰ ਬੋਲਣ ਲੱਗ ਗਿਆ।
ਇਸ ਮੌਕੇ ਐੱਸਜੀਪੀਸੀ ਵੱਲੋਂ ਪਰਿਵਾਰ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਤ ਕੀਤਾ ਗਿਆ। ਇਸ ਦੌਰਾਨ ਐੱਸਜੀਪੀਸੀ ਮੈਂਬਰਾਂ ਨੇ ਕਿਹਾ ਕਿ ਇਹ ਪਰਿਵਾਰ ਹਰ ਮਹੀਨੇ ਗੁਰੂ ਘਰ ਆਉਂਦਾ ਸੀ। ਪਰਿਵਾਰ ਨੇ ਬੱਚੇ ਰਾਜਬੀਰ ਸਿੰਘ ਲਈ ਇੱਥੇ ਅਰਦਾਸ ਕਰਵਾਈ ਸੀ, ਗੁਰੂ ਨੇ ਕ੍ਰਿਪਾ ਕੀਤੀ ਅਤੇ ਪੁੱਤਰ ਬੋਲਣ ਲੱਗ ਗਿਆ। ਅੱਜ ਪਰਿਵਾਰ ਨੇ ਸ੍ਰੀ ਦਰਬਾਰ ਸਾਹਿਬ ਅਰਦਾਸ ਪੂਰੀ ਹੋਣ 'ਤੇ ਟ੍ਰੈਕਟਰ ਭੇਟ ਕੀਤਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੇ ਕਿਸੇ ਵੀ ਕੋਨੇ ਵਿਚੋਂ ਜੇ ਕੋਈ ਸੱਚੇ ਮਨ ਨਾਲ ਗੁਰੂ ਰਾਮਦਾਸ ਜੀ ਦੇ ਦਰ 'ਤੇ ਅਰਦਾਸ ਕਰਦਾ ਹੈ ਤਾਂ ਉਸ ਦੀ ਮੁਰਾਦ ਜ਼ਰੂਰ ਪੂਰੀ ਹੁੰਦੀ ਹੈ। 
ਬੱਚੇ ਦੀ ਮਾਤਾ ਨੇ ਨਮ ਅੱਖਾਂ ਨਾਲ ਕਿਹਾ ਕਿ ਉਹ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਦੇ ਹਨ, ਜਿਨ੍ਹਾਂ ਦੀ ਅਪਾਰ ਕ੍ਰਿਪਾ ਸਦਕਾ ਅੱਜ ਉਨ੍ਹਾਂ ਦੇ ਪੁੱਤਰ ਨੂੰ ਆਵਾਜ਼ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਘਰ ਵਿਚ ਵੀ ਬੱਚੇ ਨੂੰ ਬਾਣੀ ਉਚਾਰਨ ਕਰਵਾਉਣ ਦੇ ਨਾਲ ਨਾਲ ਗੁਰੂ ਘਰ ਨਾਲ ਜੋੜਿਆ ਸੀ, ਜਿਸ ਸਦਕਾ ਅੱਜ ਗੁਰੂ ਸਾਹਿਬਾਨ ਨੇ ਕ੍ਰਿਪਾ ਕੀਤੀ ਹੈ। 

In The Market