LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੁਖਬੀਰ ਬਾਦਲ ਵੱਲੋਂ ਪੰਥਕ ਏਕੇ ਦੀ ਅਪੀਲ ਮਗਰੋਂ ਦੇਸ ਰਾਜ ਧੁੱਗਾ ਤੇ ਜਸਵੀਰ ਸਿੰਘ ਘੁੰਮਣ ਸਮਰਥਕਾਂ ਸਮੇਤ ਮੁੜ ਪਾਰਟੀ 'ਚ ਹੋਏ ਸ਼ਾਮਿਲ

gbhu52369

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਪੰਥਕ ਏਕੇ ਦੀ ਅਪੀਲ ਮਗਰੋਂ ਪਾਰਟੀ ਦੇ ਦੋ ਸਾਬਕਾ ਸੀਨੀਅਰ ਆਗੂ ਜੋ ਸੰਯੁਕਤ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ। ਸੀਨੀਅਰ ਆਗੂ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਦੇਸ ਰਾਜ ਧੁੱਗਾ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਘੁੰਮਣ ਅੱਜ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਮੁੜ ਅਕਾਲੀ ਦਲ ਵਿਚ ਸ਼ਾਮਲ ਹੋਏ।
ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਵਾਂ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਪੰਥਕ ਏਕੇ ਲਈ ਅਪੀਲ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੀ ਸਰਕਾਰ ਸਮੇਂ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਮੁਆਫੀ ਮੰਗਣ ਤੋਂ ਉਹ ਪ੍ਰਭਾਵਤ ਹੋਏ ਹਨ। ਉਹਨਾਂ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਮੁਆਫੀ ਮੰਗ ਕੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਮੁਤਾਬਕ ਕੰਮ ਕੀਤਾ ਹੈ ਤੇ ਉਹਨਾਂ ਸਪਸ਼ਟ ਕੀਤਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਘਿਨੌਣੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਦ੍ਰਿੜ੍ਹ ਸੀ ਪਰ ਅਖੌਤੀ ਪੰਥਕ ਤਾਕਤਾਂ ਵੱਲੋਂ ਕੀਤੇ ਰੋਸ ਪ੍ਰਦਰਸ਼ਨਾਂ ਕਾਰਨ ਅਜਿਹਾ ਨਾ ਹੋ ਸਕਿਆ ਪਰ ਹੁਣ ਸੂਬੇ ਵਿਚ ਇਕ ਵਾਰ ਫਿਰ ਤੋਂ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਦੋਸ਼ੀਆਂ ਨੂੰ ਸਜ਼ਾਵਾਂ ਜ਼ਰੂਰ ਦਿੱਤੀਆਂ ਜਾਣਗੀਆਂ।
ਸੀਨੀਅਰ ਆਗੂ ਜੋ ਅੱਜ ਮੁੜ ਪਾਰਟੀ ਵਿਚ ਸ਼ਾਮਲ ਹੋਏ ਉਹਨਾਂ ਵਿਚ ਸ਼ੂਗਰਫੈਡ ਦੇ ਸਾਬਕਾ ਚੇਅਰਮੈਨ ਸਰਦਾਰ ਸੁਖਬੀਰ ਸਿੰਘ ਵਾਹਲਾ, ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਸਰਦਾਰ ਭੁਪਿੰਦਰ ਸਿੰਘ ਖਾਲਸਾ, ਸਰਦਾਰ ਰਣਧੀਰ ਸਿੰਘ ਘੁੰਮਣ ਤੇ ਕਮਲਜੀਤ ਸਿੰਘ ਚਾਵਲਾ ਸ਼ਾਮਲ ਹਨ।

In The Market