LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਚੋਣਾਂ 'ਚ ਹਾਰ ਮਗਰੋਂ ਸੁਖਬੀਰ ਬਾਦਲ ਵਿਰੁੱਧ ਬਾਗੀਆਂ ਦੀ ਮੀਟਿੰਗ, ਪ੍ਰਧਾਨਗੀ ਛੱਡਣ ਦਾ ਮਤਾ ਪਾਸ

sad meeting jalandhar

ਜਲੰਧਰ : ਲੋਕ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ 'ਚ ਵੱਡੀ ਬਗਾਵਤ ਉਠਦੀ ਨਜ਼ਰ ਆ ਰਹੀ ਹੈ। ਜਲੰਧਰ 'ਚ ਅਕਾਲੀ ਦਲ ਦੇ ਬਾਗੀ ਲੀਡਰਾਂ ਦੀ ਮੀਟਿੰਗ ਹੋਈ ਹੈ, ਜਿਸ ਵਿਚ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਛੱਡਣ ਦਾ ਮਤਾ ਪਾਸ ਕੀਤਾ ਗਿਆ ਹੈ। ਪਾਰਟੀ ਦੇ ਵੱਡੀ ਗਿਣਤੀ ਸੀਨੀਅਰ ਆਗੂਆਂ ਵੱਲੋਂ ਇਹ ਮਤਾ ਪਾਸ ਕੀਤਾ ਗਿਆ ਹੈ। 
ਇਕ ਪਾਸੇ ਸੁਖਬੀਰ ਬਾਦਲ ਚੰਡੀਗੜ੍ਹ ਵਿਚ ਮੀਟਿੰਗ ਕਰ ਰਹੇ ਸਨ ਅਤੇ ਦੂਜੇ ਪਾਸੇ ਜਲੰਧਰ ਵਿਚ ਵੱਡੀ ਗਿਣਤੀ ਸੀਨੀਅਰ ਆਗੂਆਂ ਵੱਲੋਂ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਵਿਚ ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਛੋਟੇਪੁਰ, ਬੀਬੀ ਜਗੀਰ ਕੌਰ, ਗੁਰਪ੍ਰਤਾਪ ਵਡਾਲਾ, ਸੁਰਜੀਤ ਰੱਖੜਾ ਵੀ ਹਾਜ਼ਰ ਸਨ। 
ਮੀਟਿੰਗ ਵਿਚ ਪਾਸ ਕੀਤੇ ਗਏ ਮਤੇ ਵਿਚ ਕਿਹਾ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਵੱਡੀ ਗਿਣਤੀ ਅਕਾਲੀ ਲੀਡਰ ਪੇਸ਼ ਹੋਣਗੇ।  
ਇਸ ਤੋਂ ਕਈ ਦਿਨ ਪਹਿਲਾਂ ਪਾਰਟੀ ਦੇ ਸੀਨੀਅਰ ਆਗੂ ਚਰਨਜੀਤ ਬਰਾੜ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਖੁੱਲ੍ਹਾ ਪੱਤਰ ਲਿਖਿਆ ਸੀ। ਜਿਸ ਵਿਚ ਉਹਨਾਂ ਨੇ ਕਈ ਸੁਝਾਅ ਦਿੱਤੇ ਸਨ। ਉਨ੍ਹਾਂ ਨੇ ਕਿਹਾ ਸੀ ਕਿ ਤੁਸੀਂ ਪਾਰਟੀ ਪ੍ਰਧਾਨ ਬਣੇ ਰਹੋ ਪਰ ਪਾਰਟੀ ਦੇ ਵਡੇਰੇ ਹਿੱਤਾਂ ਲਈ ਇਕ ਪੰਚ ਪ੍ਰਧਾਨੀ ਬਣਾਉਣੀ ਚਾਹੀਦੀ ਹੈ।

In The Market