LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਵਿਵਾਦਿਤ ਬਿਆਨ ਮਗਰੋਂ ਅੰਮ੍ਰਿਤਾ ਵੜਿੰਗ ਨੇ ਮੰਗੀ ਮਾਫ਼ੀ

amrita new

ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਵਿਵਾਦਿਤ ਬਿਆਨ ਦੀ ਚਾਰੇ ਪਾਸਿਓਂ ਨਿਖੇਧੀ ਤੋਂ ਬਾਅਦ ਮਾਫੀ ਮੰਗ ਲਈ ਹੈ। ਦਰਅਸਲ, ਬੀਤੇ ਦਿਨੀਂ ਅੰਮ੍ਰਿਤਾ ਵੜਿੰਗ ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ ਵਿਖੇ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਵੋਟ ਮੰਗਣ ਪੁੱਜੇ। ਇੱਥੇ ਉਨ੍ਹਾਂ ਨੇ ਭਾਸ਼ਣ ਦੌਰਾਨ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਪੰਜੇ ਦੀ ਤੁਲਨਾ ਗੁਰੂ ਨਾਨਕ ਦੇਵ ਜੀ ਅਤੇ ਹੋਰਨਾਂ ਗੁਰੂਆਂ ਦੇ ਨਾਲ ਕੀਤੀ ਗਈ। ਇਸ ਬਿਆਨ ਦੀ ਹਰ ਪਾਸੇ ਨਿਖੇਧੀ ਹੋਣ ਲੱਗੀ। 
ਮਾਮਲਾ ਭੱਖਦਾ ਵੇਖ ਅੰਮ੍ਰਿਤਾ ਵੜਿੰਗ ਨੇ ਸਿੱਖ ਸੰਗਤ ਤੋਂ ਮਾਫੀ ਮੰਗੀ ਹੈ। ਉਨ੍ਹਾਂ ਕਿਹਾ, ''ਸਭ ਤੋਂ ਪਹਿਲਾਂ ਮੈਂ ਦੋਵੇਂ ਹੱਥ ਜੋੜ ਕੇ ਉਹਨਾਂ ਸਭ ਤੋਂ ਮੁਆਫ਼ੀ ਮੰਗਣੀ ਚਾਹੁੰਦੀ ਹਾਂ ਜਿਹਨਾਂ ਦੀਆਂ ਭਾਵਨਾਵਾਂ ਨੂੰ ਮੇਰੇ ਅਣਜਾਣੇ ਵਿੱਚ ਬੋਲੇ ਗਏ ਬਿਆਨ ਤੋਂ ਠੇਸ ਪਹੁੰਚੀ ਹੈ। ਉਸ ਗੁਰੂ ਸਾਹਿਬ ਤੋੰ ਬਗੈਰ ਅਸੀਂ ਕੁੱਝ ਵੀ ਨਹੀਂ ਹਾਂ ਅਤੇ ਉਹਨਾਂ ਦੀ ਮਹਿਮਾ ਵਿਰੁੱਧ ਅਸੀਂ ਕਦੇ ਵੀ ਕੁੱਝ ਨਹੀਂ ਬੋਲ ਸਕਦੇ। ਮੈਂ ਤਾਂ ਉਸ ਅਕਾਲ ਪੁਰਖ ਦੀ ਇੱਕ ਨਿਮਾਣੀ ਜਿਹੀ ਸੇਵਾਦਾਰ ਹਾਂ, ਮੇਰਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ। ਉਹ ਵਾਹਿਗੁਰੂ ਅਤੇ ਸੰਗਤ ਬਖਸ਼ਣਹਾਰ ਹੈ ਮੈਂ ਆਪ ਸਭ ਜੀ ਪਾਸੋਂ ਮੁਆਫ਼ੀ ਮੰਗਦੀ ਹੋਈ ਭੁੱਲ ਬਖਸ਼ਾਉਂਦੀ ਹਾਂ।
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ।''

In The Market