LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅੰਮ੍ਰਿਤਪਾਲ ਸਿੰਘ ਨੂੰ ਮਿਲੀ ਪੈਰੋਲ, ਸਹੁੰ ਚੁੱਕਣ ਦਾ ਰਾਹ ਹੋਇਆ ਪੱਧਰਾ !

amritpal news 0307

ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਜਿੱਤੇ ਅੰਮ੍ਰਿਤਪਾਲ ਸਿੰਘ ਵੱਲੋਂ ਸਹੁੰ ਚੁੱਕਣ ਦਾ ਰਾਹ ਪੱਧਰਾ ਹੁੰਦਾ ਦਿਖਾਈ ਦੇ ਰਿਹਾ ਹੈ। ਬੀਤੇ ਦਿਨੀਂ ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਸੀ। ਹੁਣ ਅੰਮ੍ਰਿਤਪਾਲ ਸਿੰਘ ਨੂੰ ਕੱਲ੍ਹ ਭਾਵ ਸ਼ੁੱਕਰਵਾਰ (5 ਜੁਲਾਈ) ਨੂੰ 4 ਦਿਨਾਂ ਲਈ ਪੈਰੋਲ ਦਿੱਤੀ ਗਈ ਹੈ। ਇਸ ਦੌਰਾਨ ਅੰਮ੍ਰਿਤਪਾਲ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਸਮੇਂ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। 
2017 ਦੇ ਜੰਮੂ-ਕਸ਼ਮੀਰ ਅੱਤਵਾਦੀ ਫੰਡਿੰਗ ਮਾਮਲੇ 'ਚ ਜੇਲ੍ਹ 'ਚ ਬੰਦ ਕਸ਼ਮੀਰੀ ਨੇਤਾ ਸ਼ੇਖ ਅਬਦੁਲ ਰਸ਼ੀਦ ਉਰਫ ਇੰਜੀਨੀਅਰ ਰਾਸ਼ਿਦ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਇਜਾਜ਼ਤ ਤੋਂ ਬਾਅਦ ਕੱਲ੍ਹ ਸਹੁੰ ਚੁੱਕਣਗੇ। ਅਜਿਹੇ 'ਚ ਚਰਚਾ ਹੈ ਕਿ ਅੰਮ੍ਰਿਤਪਾਲ ਵੀ ਭਲਕੇ ਸਹੁੰ ਚੁੱਕ ਸਕਦੇ ਹਨ। ਜਾਣਕਾਰੀ ਮੁਤਾਬਕ ਇਹ ਦੋਵੇਂ ਸਪੀਕਰ ਦੇ ਕਮਰੇ 'ਚ ਇਹ ਸਹੁੰ ਚੁੱਕਣਗੇ। ਉਨ੍ਹਾਂ ਨੂੰ ਏਜੰਸੀਆਂ ਅਤੇ ਸਰਕਾਰ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਹਾਲਾਂਕਿ ਨਾ ਤਾਂ ਅੰਮ੍ਰਿਤਪਾਲ ਦੇ ਵਕੀਲ ਅਤੇ ਨਾ ਹੀ ਉਸ ਦੇ ਪਰਿਵਾਰ ਨੂੰ ਇਸ ਬਾਰੇ ਕੋਈ ਜਾਣਕਾਰੀ ਹੈ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ (ਡੀਸੀ) ਘਣਸ਼ਿਆਮ ਥੋਰੀ ਨੇ ਦੱਸਿਆ- ਅੰਮ੍ਰਿਤਪਾਲ ਸਿੰਘ ਨੂੰ ਕੁਝ ਸ਼ਰਤਾਂ ਦੇ ਨਾਲ 5 ਜੁਲਾਈ ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਦਿੱਤੀ ਗਈ ਹੈ, ਜਿਸ ਬਾਰੇ ਜੇਲ੍ਹ ਸੁਪਰਡੈਂਟ ਡਿਬਰੂਗੜ੍ਹ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

In The Market