LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅੰਮ੍ਰਿਤਪਾਲ ਸਿੰਘ ਦਾ ਭਰਾ ਗ੍ਰਿਫ਼ਤਾਰ, ਲੁਧਿਆਣਾ ਤੋਂ ਲਿਆਏ ਨਸ਼ਾ, ਫਿਲੌਰ ਤੋਂ ਕਾਬੂ ਕੀਤੀ ਕਰੇਟਾ ਗੱਡੀ, ਤਿੰਨ ਜਣਿਆਂ ਕੋਲੋਂ 4 ਗ੍ਰਾਮ ਆਈਸ ਫੜੀ

amritpal brother jalan

ਜਲੰਧਰ/ਲੁਧਿਆਣਾ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਅੱਜ ਜਲੰਧਰ ਪੁਲਿਸ ਨੇ ਆਈਸ ਡ੍ਰਗਸ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਨੂੰ ਲੈ ਕੇ ਜਲੰਧਰ ਦੇ SSP ਅੰਕੁਰ ਗੁਪਤਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿਚ ਕੁੱਲ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਤਿੰਨਾਂ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਕੀਤੀ ਗਈ ਹੈ। ਇਨ੍ਹਾਂ ਤਿੰਨਾ ਦੇ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 
SSP ਅੰਕੁਰ ਗੁਪਤਾ ਨੇ ਦੱਸਿਆ ਕਿ ਸ਼ਾਮ ਵੇਲੇ ਪੈਟਰੋਲਿੰਗ ਦੌਰਾਨ ਪੁਲਿਸ ਨੂੰ ਫ਼ਿਲੌਰ ਵਿਚ ਨੈਸ਼ਨਲ ਹਾਈਵੇ ਦੀ ਸਾਈਡ 'ਤੇ ਲੱਗੀ ਇਕ ਸ਼ੱਕੀ ਕਰੇਟਾ ਗੱਡੀ ਮਿਲੀ ਸੀ। ਇਸ ਕ੍ਰੇਟਾ ਗੱਡੀ ਦੇ ਸ਼ੀਸ਼ੇ ਵੀ ਕਾਲੇ ਕੀਤੇ ਹੋਏ ਸਨ, ਜਿਸ ਕਾਰਨ ਸ਼ੱਕ ਦੇ ਅਧਾਰ 'ਤੇ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚ ਸਵਾਰ ਵਿਅਕਤੀਆਂ ਕੋਲੋਂ 4 ਗ੍ਰਾਮ ਆਈਸ ਬਰਾਮਦ ਹੋਈ। 
ਇਸ ਦੌਰਾਨ ਲਵਪ੍ਰੀਤ ਪੁੱਤਰ ਗੁਰਪ੍ਰੀਤ ਵਾਸੀ ਚੀਮਾ ਵਾਰਡ ਥਾਣਾ ਬਿਆਸ ਅਤੇ ਹਰਪ੍ਰੀਤ ਉਰਫ਼ ਹੈਪੀ ਪੁੱਤਰ ਤਰਸੇਮ ਸਿੰਘ ਵਾਸੀ ਜੱਲੂਪੁਰ ਖੇੜਾ ਥਾਣਾ ਖਿਲਜੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਕੋਲੋਂ 4 ਗ੍ਰਾਮ ਆਈਸ, ਵੇਇੰਗ ਸਕੇਲ, ਲਾਈਟਰ ਆਦਿ ਸਾਮਾਨ ਵੀ ਬਰਾਮਦ ਹੋਇਆ। ਗੁਰਪ੍ਰੀਤ ਸਿੰਘ ਕੋਲੋਂ 2 ਫ਼ੋਨ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਹ ਲੁਧਿਆਣਾ ਦੇ ਰਹਿਣ ਵਾਲੇ ਸੰਦੀਪ ਅਰੋੜਾ ਨਾਂ ਦੇ ਵਿਅਕਤੀ ਕੋਲੋਂ ਨਸ਼ਾ ਲੈ ਕੇ ਆਏ ਸਨ ਤੇ ਉਸ ਨੂੰ ਬਕਾਇਦਾ ਪੇਟੀਐਮ ਰਾਹੀਂ 10 ਹਜ਼ਾਰ ਰੁਪਏ ਵੀ ਟ੍ਰਾਂਸਫਰ ਕੀਤੇ ਸਨ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਸੰਦੀਪ ਅਰੋੜਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਪੁਲਿਸ ਕਰ ਰਹੀ ਧੱਕੇਸ਼ਾਹੀ : ਮਾਤਾ ਬਲਵਿੰਦਰ ਕੌਰ

ਉਧਰ, ਐਮਪੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਦਾ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਦਾ ਕਹਿਣਾ ਹੈ ਕਿ ਪੁਲਿਸ ਨੇ ਉਨ੍ਹਾਂ ਦੇ ਪੁੱਤ ਉਤੇ ਝੂਠਾ ਕੇਸ ਪਾਇਆ ਹੈ। ਉਨ੍ਹਾਂ ਦੇ ਪਰਿਵਾਰ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਕਿ ਪੁਲਿਸ ਦੀ ਸਰਾਸਰ ਧੱਕੇਸ਼ਾਹੀ ਹੈ। ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ ਕਿ ਪੁੱਤ ਹਰਪ੍ਰੀਤ ਸਿੰਘ ਨੂੰ ਕਿੱਥੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

In The Market