ਚੰਡੀਗੜ੍ਹ: ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਸਮੇਤ ਸੱਤ ਜਣਿਆਂ ਨੂੰ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਉਸ ਦੇ ਡਰਾਈਵਰ ਨੇ ਐਤਵਾਰ ਦੇਰ ਰਾਤ ਪੁਲਿਸ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਸੀ।
ਚਾਚੇ ਸਮੇਤ ਪੰਜ ਮੁਲਜ਼ਮਾਂ ’ਤੇ ਲੱਗਾ NSA
ਪੰਜਾਬ ਪੁਲਿਸ ਨੇ ਹਰਜੀਤ ਸਿੰਘ ਸਣੇ ਪੰਜ ਜਣਿਆਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ (ਰਸੂਕਾ) ਤਹਿਤ ਪਰਚਾ ਦਰਜ ਕੀਤਾ ਹੈ। ਪੁਲਿਸ ਨੇ ਸੋਮਵਾਰ ਨੂੰ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਹਰਜੀਤ ਨੂੰ ਹਵਾਈ ਜਹਾਜ਼ ਰਾਹੀਂ ਅਸਾਮ ਦੀ ਡਿਬਰੂਗੜ੍ਹ ਸੈਂਟਰਲ ਜੇਲ੍ਹ ਲਿਜਾਇਆ ਗਿਆ। ਇੱਕ ਦਿਨ ਪਹਿਲਾਂ ਅੰਮ੍ਰਿਤਪਾਲ ਦੇ ਚਾਰ ਸਾਥੀਆਂ ਨੂੰ ਵੀ ਉਥੇ ਭੇਜਿਆ ਗਿਆ ਸੀ।
ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨਿਆ ਗਿਆ ਸੀ। ਅੰਮ੍ਰਿਤਪਾਲ ਦੀ ਭਾਲ ਵਿੱਚ ਸਰਚ ਆਪਰੇਸ਼ਨ ਚੋਥੇ ਦਿਨ ਵੀ ਜਾਰੀ ਹੈ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਵਾਈ ਅੱਡਿਆ ਅਤੇ ਸਰਹੱਦਾਂ ਉੱਤੇ ਸੁਰੱਖਿਆ ਏਜੰਸੀਆ ਨੂੰ ਅਲਰਟ ਕਰ ਦਿੱਤਾ ਗਿਆ ਹੈ।



