ਚੰਡੀਗੜ੍ਹ : ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਜਿਸ ਵਿੱਚ ਕਿਸਾਨਾਂ ਤੇ ਮੁਲਾਜ਼ਮਾਂ ਨਾਲ ਸਬੰਧਤ ਮਸਲੇ ਵਿਚਾਰੇ ਜਾਣਗੇ। ਹਾਸਲ ਜਾਣਕਾਰੀ ਮੁਤਾਬਕ ਕੈਬਨਿਟ ਵੱਲੋਂ ਕਈ ਅਹਿਮ ਮੁੱਦਿਆਂ ‘ਤੇ ਮੋਹਰ ਲੱਗ ਸਕਦੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਮੁਆਵਜ਼ੇ ਦਾ ਵਾਧਾ 12 ਹਜ਼ਾਰ ਤੋਂ ਵਧਾ ਕੇ ਕਰੀਬ 17 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਗਿਆ ਹੈ।
Also Read : ਅੱਜ ਖਤਮ ਹੋ ਸਕਦੈ ਕਿਸਾਨ ਅੰਦੋਲਨ ! ਦੁਪਹਿਰ 12 ਵਜੇ ਤੋਂ ਬਾਅਦ ਹੋ ਸਕਦਾ ਹੈ ਐਲਾਨ
ਇਸ ਨੂੰ ਪ੍ਰਵਾਨਗੀ ਦਿੱਤੀ ਜਾਣੀ ਹੈ ਤੇ ਇਸੇ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੱਚੇ ਮੁਲਾਜ਼ਮਾਂ ਬਾਰੇ ਫੈਸਲਾ ਲਏ ਜਾਣ ਦੀ ਵੀ ਸੰਭਾਵਨਾ ਹੈ।ਚੋਣਾਂ ਨੇੜ ਹੋਣ ਕਰਕੇ ਪੰਜਾਬ ਸਰਕਾਰ ਨਿੱਤ ਅਹਿਮ ਫੈਸਲੇ ਲੈ ਰਹੀ ਹੈ। ਸਰਕਾਰ ਸਾਹਮਣੇ ਇਸ ਵੇਲੇ ਕਿਸਾਨਾਂ ਤੇ ਮੁਲਾਜ਼ਮਾਂ ਦੇ ਮਸਲੇ ਅਹਿਮ ਹਨ ਕਿਉਂਕਿ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨੇ ਸੰਘਰਸ਼ ਵਿੱਢਿਆ ਹੋਇਆ ਹੈ।ਦੱਸ ਦਈਏ ਕਿ ਸੀਐਮ ਚੰਨੀ (CM Channi) ਵੱਲੋਂ ਅੱਜ ਲੁਧਿਆਣਾ ‘ਚ ਵੀ ਰੈਲੀ ਕੀਤੀ ਜਾਵੇਗੀ

