ਪੰਜਾਬ ਵਿੱਚ ਹੁਣ ਗਰਮੀ ਤੇਵਰ ਵਿਖਾਏਗੀ। ਪੱਛਮੀ ਗੜਬੜੀ ਮੱਠੀ ਪੈਣ ਕਾਰਨ ਹੁਣ ਹੁਣ ਪੰਜਾਬ ਵਿਚ ਗਰਮੀ ਪਸੀਨੇ ਛੁਡਾਏਗੀ। ਮੌਸਮ ਵਿਭਾਗ ਨੇ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ, ਪਰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਵਿੱਚ ਵੀ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਗਰਮੀ ਦਾ ਕਹਿਰ ਹੋਰ ਵਧਣ ਵਾਲਾ ਹੈ। ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਤਾਪਮਾਨ 4 ਡਿਗਰੀ ਤੱਕ ਵਧੇਗਾ।
ਮੌਸਮ ਵਿਭਾਗ ਅਨੁਸਾਰ ਬੀਤੇ ਦਿਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਬਦਲਾਅ ਪਿਛਲੇ ਦਿਨੀਂ ਪਏ ਮੀਂਹ ਅਤੇ ਗੜੇਮਾਰੀ ਕਾਰਨ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਦਾ ਘੱਟੋ-ਘੱਟ ਤਾਪਮਾਨ ਆਮ ਵਾਂਗ ਰਿਹਾ ਹੈ। ਕੱਲ੍ਹ ਪਟਿਆਲਾ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਤੋਂ ਘੱਟ ਰਿਹਾ।
ਇਸ ਦੇ ਨਾਲ ਹੀ ਐਤਵਾਰ ਸਵੇਰੇ ਪੰਜਾਬ ਦਾ ਘੱਟੋ-ਘੱਟ ਤਾਪਮਾਨ 18 ਤੋਂ 20 ਡਿਗਰੀ ਦੇ ਵਿਚਕਾਰ ਰਿਹਾ। ਜਦਕਿ ਆਉਣ ਵਾਲੇ ਦਿਨਾਂ 'ਚ 1 ਤੋਂ 2 ਡਿਗਰੀ ਦਾ ਵਾਧਾ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਮੁਤਾਬਕ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਆਉਣ ਵਾਲੇ 7 ਦਿਨਾਂ ਵਿੱਚ ਤੇਜ਼ ਧੁੱਪ ਹੋਵੇਗੀ। ਜਿਸ ਕਾਰਨ ਦਿਨ ਦਾ ਤਾਪਮਾਨ ਵਧੇਗਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Raisins benefits : सर्दियों में मुनक्का खाने से होते है गजब के फायदे, कई बीमारियों से मिलता है छुटकारा!
Beetroot benefits for skin : चुकंदर का जूस पीने से गालो पर आती है लाली? जानें सच्च
School bus accident news: कोहरे के कारण बड़ा सड़क हादसा, बच्चों से भरी स्कूल बस पलटी