LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਦੀਆਂ 1854 ਅਨਾਜ ਮੰਡੀਆਂ ਵਿੱਚ ਹੁਣ ਤੱਕ 12,02,471.48 ਮੀਟਰਕ ਟਨ ਝੋਨੇ ਦੀ ਆਮਦ : ਕਟਾਰੂਚੱਕ

ji258693

ਮਲੇਰਕੋਟਲਾ:  ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀਲਾਲ ਚੰਦ ਕਟਾਰੂਚੱਕ ਨੇ ਅੱਜ ਮਾਲੇਰਕੋਟਲਾ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾ ਦਾ ਜਾਇਜਾ ਲੈਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਏਗਾ। 

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਨੇ ਇਹ ਵੀ ਨਵਾਂ ਇਤਿਹਾਸ ਸਿਰਜਿਆ ਹੈ ਕਿ ਕਿਸਾਨਾਂ ਨੂੰ ਨਾਲੋ-ਨਾਲ ਅਦਾਇਗੀ ਕਰਕੇ ਝੋਨੇ ਦੀ ਫਸਲ ਦੀ ਲਿਫਟਿੰਗ ਵੀ ਤੁਰੰਤ ਸ਼ੁਰੂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਖਰੀਦ, ਲਿਫਟਿੰਗ ਅਤੇ ਅਦਾਇਗੀ ਦੀ ਸਮੁੱਚੀ ਪ੍ਰਕਿਰਿਆ ਨੂੰ ਡਿਜੀਟਲ ਵਿਧੀ ਨਾਲ ਸਿਰੇ ਚੜ੍ਹਾਇਆ ਜਾ ਰਿਹਾ ਹੈ ਅਤੇ ਕਿਸੇ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। । ਇਸ ਤੋਂ ਇਲਾਵਾ ਮੰਡੀਆਂ ਵਿੱਚ ਅਨਾਜ ਲਿਆਉਣ ਵਾਲੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਾਇਓਮੀਟਿ੍ਰਕ ਪ੍ਰਮਾਣਿਕਤਾ ਦੀ ਤਕਨੀਕ ਸੁਰੂ ਕੀਤੀ ਗਈ ਹੈ। ਅਨਾਜ ਦੀ ਲਿਫਟਿੰਗ ਵਿੱਚ ਪਾਰਦਰਸਤਾ ਲਿਆਉਣ ਲਈ ਵਾਹਨਾਂ ਨੂੰ ਆਨਲਾਈਨ ਗੇਟ ਪਾਸ ਜਾਰੀ ਕੀਤੇ  ਜਾ ਰਹੇ ਹਨ ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ  ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਚੈਕ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ 1854 ਅਨਾਜ ਮੰਡੀਆਂ ਵਿੱਚ 10 ਅਕਤੂਬਰ ਤੱਕ ਕਰੀਬ 12,02,471.48 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਝੋਨੇ ਵਿੱਚੋ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 11,17,494.55 ਮੀਟਰਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ ਅਤੇ 4,71,648.83 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਹੁਣ ਤੱਕ ਕਰੀਬ 1851.15 ਕਰੋੜ ਰੁਪਏ ਦੀ ਅਦਾਇਗੀ ਵੀ ਕਲੀਅਰ ਕੀਤੀ ਜਾ ਚੁੱਕੀ ਹੈ ।

 

In The Market