LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਮੌਤ ਮਾਮਲਾ: ਪਰਿਵਾਰ ਅੜਿਆ, ਹਰਜੋਤ ਸਿੰਘ ਬੈਂਸ ’ਤੇ ਕੇਸ ਉਪਰੰਤ ਹੀ ਹੋਵੇਗਾ ਪੋਸਟਮਾਰਟਮ

justic456

ਰੂਪਨਗਰ : ਖੁਦਕੁਸ਼ੀ ਕਰਨ ਵਾਲੀ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਨੂੰ ਇਨਸਾਫ਼ ਦਿਵਾਉਣ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਧਰਨਾ ਬੁੱਧਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਬੁੱਧਵਾਰ ਨੂੰ ਪ੍ਰੋ. ਬਲਵਿੰਦਰ ਕੌਰ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੇਤਾਵਾਂ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਲੋਕ ਧਰਨੇ ਵਿਚ ਸ਼ਾਮਲ ਹੋਏ। ਬਲਵਿੰਦਰ ਕੌਰ ਦਾ ਪਰਿਵਾਰ ਮੰਤਰੀ ਹਰਜੋਤ ਸਿੰਘ ਬੈਂਸ ’ਤੇ ਕੇਸ ਦਰਜ ਕਰਨ ਦੀ ਮੰਗ ’ਤੇ ਅੜਿਆ ਹੋਇਆ ਹੈ। ਚਿਤਾਵਨੀ ਵੀ ਦਿੱਤੀ ਹੈ ਕਿ ਮੰਤਰੀ ਬੈਂਸ ’ਤੇ ਕੇਸ ਦਰਜ ਹੋਣ ਤੋਂ ਬਾਅਦ ਹੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਸਾਥੀਆਂ ਨੇ ਕੀਤੀ ਇਨਸਾਫ਼ ਦੀ ਮੰਗ 

ਓਧਰ, 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਪੰਜਾਬ ਦੀ ਮੈਂਬਰ ਜਸਵਿੰਦਰ ਕੌਰ ਨੇ ਦੱਸਿਆ ਕਿ 20 ਅਕਤੂਬਰ ਨੂੰ ਪ੍ਰੋ. ਬਲਜਿੰਦਰ ਕੌਰ ਨੇ ਸਰਹਿੰਦ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। ਬਲਵਿੰਦਰ ਕੌਰ ਨੇ ਖੁਦਕੁਸ਼ੀ ਨੋਟ ਵਿਚ ਆਪਣੀ ਮੌਤ ਦਾ ਜ਼ਿੰਮੇਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਠਹਿਰਾਇਆ ਹੈ। ਕਿਉਂਕਿ 1158 ਫਰੰਟ ਦੇ ਸਾਥੀ ਪਿਛਲੇ 50 ਦਿਨਾਂ ਤੋਂ ਪਿੰਡ ਗੰਭੀਰਪੁਰ ’ਚ ਧਰਨੇ ’ਤੇ ਬੈਠੇ ਸਨ। ਇਸ ਦੇ ਬਾਵਜੂਦ ਸਿੱਖਿਆ ਮੰਤਰੀ ਬੈਂਸ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਬਲਵਿੰਦਰ ਕੌਰ ਦੀ ਲਾਸ਼ 23 ਅਕਤੂਬਰ ਨੂੰ ਨਹਿਰ ’ਚੋਂ ਬਰਾਮਦ ਕੀਤੀ ਗਈ ਸੀ ਅਤੇ ਜੋ ਪਿਛਲੇ ਦੋ ਦਿਨਾਂ ਤੋਂ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਈ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਪਿਛਲੇ 25 ਸਾਲਾਂ ਤੋਂ ਕੋਈ ਪੱਕੀ ਭਰਤੀ ਨਹੀਂ ਹੋਈ ਹੈ। ਦਸੰਬਰ, 2021 ’ਚ 1158 ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਦੀ ਭਰਤੀ ਹੋਈ ਸੀ। ਪਿਛਲੇ ਲਗਪਗ ਦੋ ਸਾਲਾਂ ਤੋਂ ਇਹ ਭਰਤੀ ਕਾਂਗਰਸ ਅਤੇ ‘ਆਪ’ ਸਰਕਾਰ ਦੀ ਢਿੱਲੀ ਨੀਤੀ ਕਾਰਨ ਹਾਈ ਕੋਰਟ ਵਿਚ ਲਟਕ ਰਹੀ ਹੈ। ਇਸ ਤੋਂ ਨਿਰਾਸ਼ ਹੋ ਕੇ ਪ੍ਰੋਫੈਸਰ ਬਲਵਿੰਦਰ ਕੌਰ ਨੇ ਆਪਣੀ ਜਾਨ ਦੇ ਦਿੱਤੀ। ਰਾਜ ਕਮੇਟੀ ਦੇ ਮੈਂਬਰ ਪਿ੍ਰਤਪਾਲ ਸਿੰਘ ਨੇ ਕਿਹਾ ਕਿ ਜਲਦ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

In The Market