LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅਸਿਸਟੈਂਟ ਪ੍ਰੋਫੈਸਰ ਦੀ ਧੀ ਨੂੰ 13 ਸਾਲਾਂ ਬਾਅਦ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕਰ ਕੇ ਕੀਤਾ ਵੱਡਾ ਧੋਖਾ : ਸੁਖਬੀਰ ਬਾਦਲ

sukh582369

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖ਼ੁਦਕੁਸ਼ੀ ਕਰਨ ਵਾਲੀ ਬੇਰੁਜ਼ਗਾਰ ਅਸਿਸਟੈਂਟ ਪ੍ਰੋਫੈਸਰ ਡਾ. ਬਲਵਿੰਦਰ ਕੌਰ ਦੀ ਧੀ ਨੂੰ 13 ਸਾਲਾਂ ਬਾਅਦ ਸਰਕਾਰੀ ਨੌਕਰੀ ਦੇਣ ਦਾ ਗ਼ੈਰ-ਸਰਕਾਰੀ ਵਾਅਦਾ ਕਰ ਕੇ ਸੂਬਾ ਸਰਕਾਰ ਨੇ ਧੋਖਾ ਕੀਤਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਬੀਰ ਨੇ ਮੰਗ ਕੀਤੀ ਕਿ ਬੇਰੁਜ਼ਗਾਰ ਅਸਿਸਟੈਂਟ ਪ੍ਰੋਫੈਸਰ ਡਾ. ਬਲਵਿੰਦਰ ਕੌਰ ਨੇ ਆਪਣੇ ਖੁਦਕੁਸ਼ੀ ਨੋਟ ਵਿਚ ਜਿਸ ਮੰਤਰੀ ਦਾ ਨਾਂ ਲਿਆ ਹੈ, ਉਸ ’ਤੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਸਰਕਾਰ ਉਨ੍ਹਾਂ ‘ਸੋਸ਼ਲ ਮੀਡੀਆ ਇਨਫਲੂਐਂਸਰਜ਼’ ਨੂੰ 8 ਲੱਖ ਰੁਪਏ ਦੇਣ ਦੀ ਤਿਆਰੀ ਵਿਚ ਹੈ ਜੋ ਇਨ੍ਹਾਂ ਦੇ ਹੱਕ ਵਿਚ ਸੋਸ਼ਲ ਮੀਡੀਆ ’ਤੇ ਪੋਸਟਾਂ ਪਾਉਣਗੇ। ਸੁਖਬੀਰ ਨੇ ਕਿਹਾ ਕਿ ਸੂਬੇ ਵਿਚ ਆਬਕਾਰੀ ਘੁਟਾਲੇ ਵਿਚ ਕਾਰਵਾਈ ਹੋਣੀ ਤੈਅ ਹੈ ਜਦਕਿ ਸੂਬੇ ਦੇ ਹਾਕਮ, ਪੰਜਾਬੀਆਂ ਨੂੰ ਮੂਰਖ ਬਣਾਉਣ ’ਤੇ ਤੁਲੇ ਹਨ।

ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਅਸਿਸਟੈਂਟ ਪ੍ਰੋਫੈਸਰ ਡਾ. ਬਲਵਿੰਦਰ ਕੌਰ ਦੇ ਖੁਦਕੁਸ਼ੀ ਮਾਮਲੇ ਵਿਚ ਪੀੜਤ ਪਰਿਵਾਰ ਨੂੰ ਗ਼ੈਰ-ਸਰਕਾਰੀ ਪੱਤਰ ਸੌਂਪ ਦਿੱਤਾ ਗਿਆ ਹੈ ਜਿਸ ’ਤੇ ਕਿਸੇ ਫੀਲਡ ਅਫਸਰ ਨੇ ਦਸਤਖ਼ਤ ਕੀਤੇ ਹਨ ਜੋ ਕਿ ਨਿਯਮਾਂ ਦੇ ਮੁਤਾਬਕ ਨਹੀਂ ਹੈ। ਸੁਖਬੀਰ ਨੇ ਅੱਗੇ ਕਿਹਾ ਕਿ ਪਾਰਟੀ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਐਡਿਟ ਕੀਤੀ ਵੀਡੀਓ ਸੋਸ਼ਲ ਮੀਡੀਆ ’ਤੇ ਪਾਉਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਹ ਵੀਡੀਓ ਪਹਿਲਾਂ 2015 ਵਿਚ ਸੋਸ਼ਲ ਮੀਡੀਆ ’ਤੇ ਪਾਈ ਗਈ ਸੀ ਤੇ ਹੁਣ ਤੱਕ ਲੱਖਾਂ ਜਣਿਆਂ ਨੇ ਦੇਖੀ ਹੈ। ਇਸ ਮੌਕੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਵਿਰਸਾ ਸਿੰਘ ਵਲਟੋਹਾ, ਅਨਿਲ ਜੋਸ਼ੀ ਤੇ ਤਲਬੀਰ ਸਿੰਘ ਗਿੱਲ ਹਾਜ਼ਰ ਸਨ।

In The Market