LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦਰਬਾਰ ਸਾਹਿਬ 'ਚ ਵੀਡੀਓਗ੍ਰਾਫੀ ਉਤੇ ਪਾਬੰਦੀ ! ਜਥੇਦਾਰ ਬੋਲੇ-ਮੱਥਾ ਟੇਕੋ, ਅਰਦਾਸ ਕਰੋ ਪਰ ਨਹੀਂ ਹੋਵੇਗੀ ਫਿਲਮਾਂ ਦੀ ਪਰਮੋਸ਼ਨ

jathedar new darbar sahib

ਅੰਮ੍ਰਿਤਸਰ-ਦਰਬਾਰ ਸਾਹਿਬ ’ਚ ਬਹੁਤ ਸਾਰੀ ਸੰਗਤ ਮੱਥਾ ਟੇਕਣ ਆਉਂਦੀ ਹਾਂ ਪਰ ਉਸ ’ਚੋਂ ਕਾਫ਼ੀ ਗਿਣਤੀ ’ਚ ਸੰਗਤ ਨੂੰ ਦਰਬਾਰ ਸਾਹਿਬ ਦੀ ਮਰਿਆਦਾ ਦਾ ਪਤਾ ਨਹੀਂ ਹੈ, ਸੋ ਅਸੀਂ ਸਭ ਸੰਗਤ ਨੂੰ ਅਪੀਲ ਕਰਦੇ ਹਾਂ ਕਿ ਦਰਬਾਰ ਸਾਹਿਬ ਅੰਦਰ ਫੋਟੋਆਂ ਨਾ ਖਿੱਚਣ। ਉਨ੍ਹਾਂ ਨੇ ਸੰਗਤਾਂ ਨੂੰਅ ਅਪੀਲ ਕਰਦਿਆਂ ਕਿਹਾ ਕਿ ਦਰਬਾਰ ਸਾਹਿਬ ਫੋਟੋ ਕੇਂਦਰ ਨਹੀਂ ਹੈ। ਉਨ੍ਹਾ ਕਿਹਾ ਕਿ ਬਹੁਤ ਸਾਰੀਆਂ ਫਿਲਮਾਂ ਰਿਲੀਜ਼ ਹੁੰਦੀਆਂ ਹਨ ਤੇ ਫ਼ਿਲਮਾਂ ਰਿਲੀਜ਼ ਹੋਣ ਤੋਂ ਪਹਿਲਾਂ ਫ਼ਿਲਮ ਦੀ ਟੀਮ ਦਰਬਾਰ ਸਾਹਿਬ ’ਚ ਮੱਥਾ ਟੇਕਣ ਆਉਂਦੇ ਹਨ ਅਤੇ ਉਹਨਾਂ ਦੇ ਨਾਲ ਵੀਡੀਓਗ੍ਰਾਫੀ ਵੀ ਹੁੰਦੀ ਹੈ। ਅਜਿਹੀ ਵੀਡੀਓਗ੍ਰਾਫਰੀ ਹੁਣ ਨਹੀਂ ਹੋਵੇਗੀ ਕੋਈ ਵੀ ਵਿਅਕਤੀ ਸੰਗਤ ਰੂਪੀ ਦਰਬਾਰ ਸਾਹਿਬ ’ਚ ਮੱਥਾ ਟੇਕ ਕੇ ਅਰਦਾਸ ਕਰ ਸਕਦਾ ਹੈ, ਲੇਕਿਨ ਫ਼ਿਲਮਾਂ ਦੀ ਪ੍ਰਮੋਸ਼ਨ ਦਰਬਾਰ ਸਾਹਿਬ ਵਿਚ ਨਹੀਂ ਹੋਵੇਗੀ।
ਇਹ ਪ੍ਰਗਟਾਵਾ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਕੀਤਾ। ਜਥੇਦਾਰ ਸਾਹਿਬ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ’ਤੇ ਸਮੁੱਚੇ ਦੁਨੀਆ ਵਿਚ ਵੱਸਦੇ ਸਿੱਖ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ। ਸਥਾਪਨਾ ਦਿਵਸ ’ਤੇ ਅਕਾਲ ਤਖ਼ਤ ਸਾਹਿਬ ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਅਕਾਲ ਤਖਤ ਸਾਹਿਬ ਉਤੇ ਨਤਮਸਤਕ ਹੋਣ ਲਈ ਪੁੱਜੀਆਂ।  
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਛੇਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇਸ ਪਾਵਨ ਤਖਤ ਦੀ ਸਿਰਜਣਾ ਕਰਕੇ ਸਿੱਖ ਕੌਮ ਦੀ ਨਿਆਰੀ ਹੋਂਦ ਹਸਤੀ ਨੂੰ ਦੁਨੀਆਂ ਸਾਹਮਣੇ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਮੀਰੀ ਪੀਰੀ ਦੇ ਵਿਲੱਖਣ ਸਿਧਾਤ ਦਾ ਪ੍ਰਤੀਕ ਹੈ ਜਿਸ ਦਾ ਸਿੱਖ ਜਗਤ ਅੰਦਰ ਵੱਡਾ ਸਤਿਕਾਰ ਹੈ। ਉਨ੍ਹਾਂ ਸੰਗਤ ਨੂੰ ਇਸ ਪਾਵਨ ਦਿਹਾੜੇ ਦੇ ਮੌਕੇ ’ਤੇ ਬਾਣੀ ’ਤੇ ਬਾਣੇ ਦੇ ਧਾਰਨੀ ਹੋਣ ਦੀ ਵੀ ਅਪੀਲ ਕੀਤੀ।
ਇਤਿਹਾਸ ਦੱਸਦਾ ਹੈ ਕਿ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਜਿੱਥੇ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਸਿੱਖ ਕੌਮ ਨੂੰ ਪੀਰੀ ਦੇ ਨਾਲ ਨਾਲ ਮੀਰੀ ਦਾ ਸਿਧਾਂਤ ਦੇ ਕੇ ਉਨ੍ਹਾਂ ਨੂੰ ਸ਼ਸਤਰਧਾਰੀ ਹੋਣ ਦੀ ਤਾਕੀਦ ਕੀਤੀ ਤਾਂ ਉੱਥੇ ਹੀ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਕਰਕੇ ਸਿੱਖ ਕੌਮ ਦੇ ਨਿਆਰੇਪਨ ਤੇ ਚੜ੍ਹਦੀਕਲਾ ਨੂੰ ਵੀ ਪ੍ਰਗਟ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਜਿੱਥੇ ਸਿੱਖ ਸ਼ਕਤੀ ਦਾ ਸੌਮਾ ਹੈ, ਉਥੇ ਹੀ ਖਾਲਸਾਈ ਜਾਹੋ ਜਲਾਲ ਨੂੰ ਵੀ ਪ੍ਰਗਟ ਕਰਦਾ ਹੈ।

In The Market