ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਜ਼ਿਲੇ (Amritsar district of Punjab) ਵਿਚ ਅਟਾਰੀ ਸਰਹੱਦ (Attari border) ‘ਤੇ ਰੋਜ਼ਾਨਾ ਹੋਣ ਵਾਲੀ ਰੀਟ੍ਰੀਟ ਸੈਰੇਮਨੀ (Retreat Ceremony) ਦੁਬਾਰਾ ਆਮ ਜਨਤਾ ਲਈ ਸ਼ੁਰੂ ਕਰ ਦਿੱਤੀ ਗਈ ਹੈ। ਪਰ ਇਸ ਵਾਰ ਕੁਝ ਬੰਦਿਸ਼ਾਂ ਦੇ ਨਾਲ ਇਸ ਸੈਰੇਮਨੀ (Ceremony) ਨੂੰ ਦੁਬਾਰਾ ਸ਼ੁਰੂ ਕੀਤਾ ਗਿਆ ਹੈ। ਜਨਵਰੀ ਮਹੀਨੇ ਦੀ 3 ਤਰੀਕ ਨੂੰ ਹੀ ਕੋਵਿਡ ਦੀ ਤੀਜੀ ਲਹਿਰ ਦੀ ਸ਼ੁਰੂਾਤ ਦੇ ਨਾਲ ਹੀ ਰੀਟ੍ਰੀਟ ਸੈਰੇਮਨੀ (Retreat Ceremony) ਆਮ ਜਨਤਾ ਲਈ ਬੰਦ ਕਰ ਦਿੱਤੀ ਗਈ ਸੀ। Also Read : ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਕਰਜ਼ਦਾਤਾਵਾਂ ਨੂੰ ਮਿਲੇਗਾ ਫਾਇਦਾ

ਡੀ.ਸੀ. ਆਫਿਸ ਵਲੋਂ ਜਾਰੀ ਹੁਕਮਾਂ ਮੁਤਾਬਕ ਹੁਣ ਰੀਟ੍ਰੀਟ ਸੈਰੇਮਨੀ ਨੂੰ ਆਮ ਜਨਤਾ ਲਈ ਖੋਲ੍ਹ ਦਿੱਤਾ ਗਿਆ ਹੈ ਪਰ ਉਥੇ ਹੀ ਲੋਕ ਇਸ ਰੀਟ੍ਰੀਟ ਸੈਰੇਮਨੀ ਨੂੰ ਦੇਖਣ ਜਾ ਸਕਦੇ ਹਨ, ਜਿਨ੍ਹਾਂ ਨੂੰ ਕੋਰੋਨਾ ਦੀਆਂ ਦੋਵੇਂ ਡੋਜ਼ ਲੱਗ ਚੁੱਕੀਆਂ ਹਨ। ਬੀ.ਐੱਸ.ਐੱਫ. ਦੇ ਸੁਰੱਖਿਆ ਮੁਲਾਜ਼ਮਾਂ ਵਲੋਂ ਫੁਲੀ ਵੈਕਸੀਨੇਸ਼ਨ ਸਰਟੀਫਿਕੇਟ ਦੀ ਜਾਂਚ ਤੋਂ ਬਾਅਦ ਹੀ ਸੈਲਾਨੀ ਨੂੰ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹਰ ਵਿਅਕਤੀ ਦੀ ਥਰਮਲ ਜਾਂਚ (ਸਰੀਰ ਦੇ ਤਾਪਮਾਨ) ਵੀ ਕੀਤੀ ਜਾਵੇਗੀ। Also Read : ਪੀ.ਐੱਮ. ਮੋਦੀ ਨੇ ਫੋਨ ਕਰ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਗੱਲ, ਪੁੱਛਿਆ ਹਾਲ-ਚਾਲ

ਜ਼ਿਕਰਯੋਗ ਹੈ ਕਿ 3 ਜਨਵਰੀ ਨੂੰ ਕੋਰੋਨਾ ਦੀ ਤੀਜੀ ਲਹਿਰ ਦੀ ਸ਼ੁਰੂਆਤ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਨਵੀਂਆਂ ਗਾਈਡਲਾਈਨਜ਼ ਨੂੰ ਜਾਰੀ ਕੀਤਾ ਗਿਆ ਸੀ। ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਬੀ.ਐੱਸ.ਐੱਫ. ਨੇ ਆਮ ਜਨਤਾ ਲਈ ਰੀਟ੍ਰੀਟ ਸੈਰੇਮਨੀ ਨੂੰ ਬੰਦ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਕੋਰੋਨਾ ਦੀ ਪਹਿਲੀ ਲਹਿਰ ਦੇ ਸ਼ੁਰੂ ਹੁੰਦੇ ਹੀ ਰੀਟ੍ਰੀਟ ਸੈਰੇਮਨੀ ਨੂੰ ਬੰਦ ਕਰ ਦਿੱਤਾ ਗਿਆ ਸੀ। ਤਕਰੀਬਨ 18 ਮਹੀਨੇ ਤੱਕ ਬੰਦ ਰਹਿਣ ਤੋਂ ਬਾਅਦ ਰੀਟ੍ਰੀਟ 15 ਸਤੰਬਰ 2021 ਨੂੰ ਦੁਬਾਰਾ ਸ਼ੁਰੂ ਕੀਤਾ ਗਿਆ ਸੀ।



