LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Toll Plaza Closed: ਕਿਸਾਨਾਂ ਦਾ ਵੱਡਾ ਐਲਾਨ, 15 ਨਵੰਬਰ ਤੋਂ ਬਾਅਦ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਰਹਿਣਗੇ ਬੰਦ

toll05348

Toll Plaza Closed:  ਪੰਜਾਬ ਦੇ ਟੋਲ ਪਲਾਜ਼ਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਕਿਸਾਨ ਜਥੇਬੰਦੀਆਂ ਨੇ ਇੱਕ ਵਾਰ ਫਿਰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕੀਤਾ ਹੈ। 15 ਨਵੰਬਰ ਤੋਂ ਬਾਅਦ ਸੂਬੇ ਦੇ ਸਾਰੇ ਟੋਲ ਪਲਾਜ਼ੇ ਬੰਦ ਰਹਿਣਗੇ। ਮੀਟਿੰਗ ਦੌਰਾਨ ਉੱਤਰੀ ਭਾਰਤ ਦੀਆਂ 20 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੁੜ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਵਣ ਸਿੰਘ ਪੰਧੇਰ, ਜਸਵਿੰਦਰ ਸਿੰਘ ਲੌਂਗੋਵਾਲ, ਜਰਨੈਲ ਸਿੰਘ ਕਾਲੇਕੇ ਅਤੇ ਅਮਰਜੀਤ ਸਿੰਘ ਮੋਹਰੀ ਨੇ ਦੱਸਿਆ ਕਿ 23 ਅਤੇ 24 ਅਕਤੂਬਰ ਨੂੰ ਸੂਬੇ ਭਰ ਵਿੱਚ ਕਾਰਪੋਰੇਟ ਘਰਾਣਿਆਂ ਅਤੇ ਮੋਦੀ ਸਰਕਾਰ ਦੇ ਪੁਤਲੇ ਸਾੜ ਕੇ ਦੁਸਹਿਰਾ ਮਨਾਇਆ ਜਾਵੇਗਾ। ਕਿਸਾਨ ਆਗੂਆਂ ਦੀ ਮੰਗ ਹੈ ਕਿ ਘੱਟੋ-ਘੱਟ ਸਮਰਥਨ ਮੁੱਲ 'ਤੇ ਸਾਰੀਆਂ ਫਸਲਾਂ ਦੀ ਖਰੀਦ ਅਤੇ ਕੀਮਤ ਯਕੀਨੀ ਬਣਾਉਣ ਲਈ ਗਾਰੰਟੀ ਕਾਨੂੰਨ ਬਣਾਇਆ ਜਾਵੇ। ਇਸ ਦਾ ਫੈਸਲਾ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਹੋਣਾ ਚਾਹੀਦਾ ਹੈ।

ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਸਮੂਹ ਕਿਸਾਨ ਜਥੇਬੰਦੀਆਂ ਦੀ ਏਕਤਾ ਜ਼ਰੂਰੀ ਹੈ। ਇਸ ਦੇ ਲਈ ਬਣਾਈ ਗਈ ਚਾਰ ਮੈਂਬਰੀ ਕਮੇਟੀ ਨੇ ਜਗਜੀਤ ਸਿੰਘ ਡੱਲੇਵਾਲ ਦੇ ਐਸ.ਕੇ.ਐਮ ਗੈਰ-ਸਿਆਸੀ ਫਰੰਟ ਅਤੇ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਮਨਰੇਗਾ ਤਹਿਤ ਮਜ਼ਦੂਰਾਂ ਨੂੰ 200 ਦਿਨ ਦਾ ਰੁਜ਼ਗਾਰ ਦਿੱਤਾ ਜਾਵੇ ਅਤੇ ਨਸ਼ਿਆਂ ’ਤੇ ਪਾਬੰਦੀ ਲਗਾਈ ਜਾਵੇ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ 50 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਮਾਰਚ ਦੌਰਾਨ ਦਰਜ ਕੀਤੇ ਗਏ ਪੁਲੀਸ ਕੇਸ ਰੱਦ ਕੀਤੇ ਜਾਣ ਅਤੇ ਲਖੀਮਪੁਰ ਖੇੜੀ ਕਤਲ ਕਾਂਡ ਵਿੱਚ ਇਨਸਾਫ਼ ਦਿੱਤਾ ਜਾਵੇ।

In The Market