LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

PM ਮੋਦੀ ਦੀ ਰੈਲੀ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੇ ਰੱਖੀਆਂ ਵੱਡੀਆਂ ਮੰਗਾਂ

4 jan 8

ਚੰਡੀਗੜ੍ਹ : ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੌਰੇ ਤੋਂ ਪਹਿਲਾਂ ਸਹੀ ਮਾਹੌਲ ਬਣਾਉਣ ਲਈ ਕਿਹਾ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਕਰਨ ਅਤੇ ਪੰਜਾਬ ਦੇ ਲੋਕਾਂ ਦੇ ਸਿਆਸੀ, ਧਾਰਮਿਕ ਅਤੇ ਆਰਥਿਕ ਮੁੱਦਿਆਂ ਦੇ ਹੱਲ ਲਈ ਠੋਸ ਕਦਮ ਚੁੱਕਣ।

Also Read : 20 ਸਾਲਾ ਕੁੜੀ ਨੇ ਜਹਾਜ਼ 'ਚ ਦਿੱਤਾ ਬੱਚੇ ਨੂੰ ਜਨਮ, ਫਿਰ ਕੀਤਾ ਹੈਰਾਨ ਕਰ ਦੇਣ ਵਾਲਾ ਕਾਰਾ

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ (PM Modi) ਪੰਜਾਬ ਆਉਣ ਤੋਂ ਪਹਿਲਾਂ ਪੰਜਾਬੀਆਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਆਰਥਿਕ, ਸਿਆਸੀ ਅਤੇ ਖੇਤੀਬਾੜੀ ਪੈਕੇਜ ਦਾ ਐਲਾਨ ਕਰ ਦਿੰਦੇ ਹਨ ਤਾਂ ਉਹ ਪ੍ਰਧਾਨ ਮੰਤਰੀ ਮੋਦੀ ਦੇ ਧੰਨਵਾਦੀ ਹੋਣਗੇ। ਉਨ੍ਹਾਂ ਪ੍ਰਧਾਨ ਮੰਤਰੀ ਦਾ ਧਿਆਨ 1984 ਦੇ ਸਿੱਖ ਕਤਲੇਆਮ ਵਿੱਚ ਇਨਸਾਫ਼ ਦੀ ਉਡੀਕ ਕਰ ਰਹੇ ਹਜ਼ਾਰਾਂ ਸਿੱਖ ਪਰਿਵਾਰਾਂ ਵੱਲ ਵੀ ਦਿਵਾਇਆ।

 Also Read : ਲੁਧਿਆਣਾ ਰੇਲਵੇ ਕੁਆਰਟਰ 'ਚੋਂ ਸ਼ੱਕੀ ਹਾਲਾਤਾਂ 'ਚ ਮਿਲੀਆਂ 4 ਲਾਸ਼ਾਂ, ਮ੍ਰਿਤਕਾਂ 'ਚ 2 ਸਾਲਾ ਬੱਚੀ ਵੀ

ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਤੋਂ ਮੰਗ ਕੀਤੀ ਕਿ ਪੰਜਾਬ ਦੇ ਕਿਸਾਨਾਂ ਲਈ ਵੱਡਾ ਖੇਤੀ ਆਰਥਿਕ ਪੈਕੇਜ ਦਿੱਤਾ ਜਾਵੇ, ਤਾਂ ਜੋ ਕਰਜ਼ੇ ਵਿੱਚ ਡੁੱਬੇ ਕਿਸਾਨਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਕਰਨੀ ਚਾਹੀਦੀ ਹੈ। ਜੇਕਰ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੰਦੇ ਹਨ ਤਾਂ ਪੰਜਾਬ ਦੇ ਲੋਕ ਉਨ੍ਹਾਂ ਦਾ ਨਿੱਘਾ ਸਵਾਗਤ ਕਰਨਗੇ।

In The Market