LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜੇਲ੍ਹ 'ਚ ਬੰਦ ਨਵਜੋਤ ਸਿੱਧੂ ਨੂੰ ਲੈ ਕੇ ਅਹਿਮ ਖ਼ਬਰ, 1 ਅਪ੍ਰੈਲ ਨੂੰ ਹੋ ਸਕਦੀ ਹੈ ਰਿਹਾਈ

oie 1764324dj5jijrx

Navjot Singh Sidhu news: ਰੋਡਰੇਜ ਮਾਮਲੇ ’ਚ ਕੇਂਦਰੀ ਜੇਲ੍ਹ ਪਟਿਆਲਾ ’ਚ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਸਿੱਧੂ ਨੂੰ 19 ਮਈ 2022 ਨੂੰ ਸੁਪਰੀਮ ਕੋਰਟ ਨੇ ਇੱਕ ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਇਸ ਲਿਹਾਜ਼ ਨਾਲ ਉਨ੍ਹਾਂ ਨੂੰ 18 ਮਈ ਤੱਕ ਜੇਲ੍ਹ ’ਚ ਰਹਿਣਾ ਪੈਣਾ ਸੀ ਪਰ ਨਿਯਮਾਂ ਅਨੁਸਾਰ ਕੈਦੀਆਂ ਨੂੰ ਇੱਕ ਮਹੀਨੇ ਚਾਰ ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ। ਸਿੱਧੂ ਨੇ ਇਸ ਦੌਰਾਨ ਇੱਕ ਵੀ ਛੁੱਟੀ ਨਹੀਂ ਲਈ, ਜਿਸ ਕਰਕੇ ਉਨ੍ਹਾਂ ਦੀ ਸਜ਼ਾ 48 ਦਿਨ ਪਹਿਲਾਂ ਮਾਰਚ ਦੇ ਅਖੀਰ ਤੱਕ ਪੂਰੀ ਹੋ ਜਾਵੇਗੀ ਤੇ ਉਹ ਪਹਿਲੀ ਅਪ੍ਰੈਲ ਨੂੰ ਰਿਹਾਅ ਹੋ ਜਾਣਗੇ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 26 ਜਨਵਰੀ ਨੂੰ ਉਨ੍ਹਾਂ ਨੂੰ ਜੇਲ੍ਹ 'ਚੋਂ ਰਿਹਾਅ ਕਰਨ ਦੀ ਕਾਫ਼ੀ ਚਰਚਾ ਛਿੜੀ ਸੀ ਪਰ ਸੂਬਾ ਸਰਕਾਰ ਤੋਂ ਮਨਜ਼ੂਰੀ ਨਹੀਂ ਮਿਲੀ ਸੀ, ਜਿਸ ਕਾਰਨ ਉਹ ਜੇਲ੍ਹ ਤੋਂ ਬਾਹਰ ਨਹੀਂ ਆ ਸਕੇ।

ਜਾਣੋ ਕਿਹੜੇ ਮਾਮਲੇ ਕਰਕੇ ਸਿੱਧੂ ਜੇਲ੍ਹ ‘ਚ ਕੱਟ ਰਹੇ ਨੇ ਸਜ਼ਾ

ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ 'ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ 27 ਦਸੰਬਰ 1988 'ਚ ਪਾਰਕਿੰਗ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ 65 ਸਾਲਾ ਗੁਰਨਾਮ ਸਿੰਘ ਨਾਲ ਕੁੱਟਮਾਰ ਕੀਤੀ ਸੀ ਅਤੇ ਉਸੇ ਕੁੱਟਮਾਰ ਵਿੱਚ ਵੱਜੀ ਸੱਟ ਕਾਰਨ ਗੁਰਨਾਮ ਸਿੰਘ ਦੀ ਮੌਤ ਹੋਈ ਸੀ। ਜਿਸ ਤੋਂ ਬਾਅਦ ਮ੍ਰਿਤਕ ਗੁਰਨਾਮ ਸਿੰਘ ਦੇ ਪਰਿਵਾਰ ਵੱਲੋਂ ਇੱਕ ਲੰਬੀ ਕਾਨੂੰਨੀ ਲੜਾਈ ਲੜੀ ਗਈ ਸੀ। ਦੱਸ ਦਈਏ ਸਤੰਬਰ 2018 ਵਿਚ ਸੁਪਰੀਮ ਕੋਰਟ ਨੇ ਮ੍ਰਿਤਕ ਦੇ ਪਰਿਵਾਰ ਦੇ ਮੈਂਬਰਾਂ ਵੱਲੋਂ ਦਾਇਰ ਇੱਕ ਸਮੀਖਿਆ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤੀ ਪ੍ਰਗਟ ਕੀਤੀ ਸੀ। ਸਿੱਧੂ ਨੂੰ ਇਸ ’ਤੇ ਨੋਟਿਸ ਜਾਰੀ ਕੀਤਾ ਗਿਆ ਸੀ। ਅਦਾਲਤ ਨੇ 11 ਸਤੰਬਰ 2018 ਨੂੰ ਆਪਣੇ ਹੁਕਮ ਵਿਚ ਕਿਹਾ ਸੀ ਕਿ ਜਾਰੀ ਨੋਟਿਸ ਪ੍ਰਤੀਵਾਦੀ ਨੰਬਰ 1 ਨਵਜੋਤ ਸਿੰਘ ਸਿੱਧੂ ਦੀ ਸਜ਼ਾ ਦੀ ਮਾਤਰਾ ਤੱਕ ਸੀਮਤ ਹੈ।

In The Market