LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CM ਤੇ ਮੰਤਰੀਆਂ ਦੀ ਅਖ਼ਤਿਆਰੀ ਗ੍ਰਾਂਟ 'ਚ ਵੱਡੀ ਕਟੌਤੀ, ਜਾਣੋ ਕੈਬਨਿਟ ਮੀਟਿੰਗ ਦੇ ਅਹਿਮ ਫੈਸਲੇ

koo5869

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਬੈਠਕ 'ਚ ਕਈ ਅਹਿਮ ਫ਼ੈਸਲੇ ਲਏ ਗਏ। ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਪ੍ਰੈੱਸ ਨੂੰ ਸੰਬੋਧਨ ਕੀਤਾ।

ਕੈਬਨਿਟ ਮੀਟਿੰਗ ਦੇ ਅਹਿਮ ਫੈਸਲੇ

2021-22 ਦੀ ਸਿੰਚਾਈ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਗਈ

5 ਕੈਦੀਆਂ ਦੀ ਰਿਪੋਰਟ ਵੀ ਪੇਸ਼ ਕੀਤੀ ਗਈ ਸੀ, ਜਿਸ ਵਿਚੋਂ 4 ਕੈਦੀਆਂ ਦੀ ਅਗਾਊ ਰਿਹਾਈ ਦੀ ਅਰਜ਼ੀ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਦੋਂ ਕਿ ਇੱਕ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ ਹੈ।

12ਵੀਂ ਤਕ ਦੇ ਸਕੂਲਾਂ 'ਚ ਵਿਜ਼ਿਟਿੰਗ ਫੈਕਲਟੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸਦੇ ਲਈ 30 ਕਰੋੜ ਖਰਚੇ ਜਾਣਗੇ। 

ਮੰਤਰੀਆਂ ਦੀ ਅਖ਼ਤਿਆਰੀ ਗ੍ਰਾਂਟ ਡੇਢ ਤੋਂ ਘਟਾ ਕੇ ਇਕ ਕਰੋੜ ਰੁਪਏ ਕੀਤੀ।

ਸੀਐੱਮ ਦੀ ਅਖ਼ਤਿਆਰੀ ਗ੍ਰਾਂਟ 50 ਤੋਂ ਘਟਾ ਕੇ 37 ਕਰੋੜ ਰੁਪਏ ਕਰਨ ਦਾ ਫੈਸਲਾ ਲਿਆ ਗਿਆ।

ਪੰਜਾਬ ਸਟੇਟ ਭਲਾਈ ਵਿਭਾਗ ਦੀਆਂ 20 ਅਸਾਮੀਆਂ ਲਈ ਭਰਤੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। 

ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਰੀ ਸਾਇੰਸਜ਼, ਮੋਹਾਲੀ ਸਥਾਪਿਤ ਕੀਤਾ ਜਾ ਰਿਹਾ ਹੈ ਜਿਸਦੇ ਲਈ 60 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ। ਇਸਦੇ ਨਾਲ ਹੀ ਇੱਥੇ 484 ਅਸਾਮੀਆਂ ਨੂੰ ਵੀ ਮੰਜੂਰੀ ਦਿੱਤੀ ਗਈ ਹੈ। 
ਪੰਜਾਬ FRVM ਐਕਟ 'ਚ ਸੋਧ ਨੂੰ ਦਿੱਤੀ ਮੰਜੂਰੀ 
ਮੰਤਰੀਆਂ ਦੀ ਗ੍ਰਾਂਟਨ ਡੇਢ ਕਰੋੜ ਤੋਂ ਘਟਾ ਕੇ 1 ਕਰੋੜ ਕਰ ਦਿੱਤਾ ਗਿਆ 



In The Market